ਨਸ਼ਾ ਸਾਡੀ ਬੁੱਧੀ ਦਾ ਕਰ ਦਿੰਦਾ ਹੈ ਨਾਸ਼, ਸਰੀਰ ਨੂੰ ਵੀ ਕਰ ਦਿੰਦਾ ਹੈ ਤਬਾਹ: ਬੰਨੀ ਚੈਹਿਲ


ਪਟਿਆਲਾ, 8 ਦਸੰਬਰ (ਗੁਰਪ੍ਰਤਾਪ ਸ਼ਾਹੀ) : ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ, ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਪੁਲਿਸ ਦੇ ਸਹਿਯੋਗ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੋਰਵ ਯਾਦਵ, ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਕਾਮਿਊਨਟੀ ਅਫੇਅਰ ਗੁਰਪ੍ਰੀਤ ਕੌਰ ਦਿਓ, ਡੀ ਆਈ ਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ , ਐਸ ਐਸ ਪੀ ਪਟਿਆਲਾ ਵਰੁਣ ਸ਼ਰਮਾ, ਐਸ ਪੀ ਹੈਡਕੁਆਰਟਰ -ਕਮ- ਕਮਾਊਨਟੀ ਅਫਸਰ ਵੈਭਵ ਚੋਧਰੀ ਦੀ ਸਰਪ੍ਰਸਤੀ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਉਘੇ ਸਮਾਜ ਸੇਵੀ ਸੰਜੇਇੰਦਰ ਸਿੰਘ ਬੰਨੀ ਚੈਹਿਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਬਰ ਜ਼ਿਲ੍ਹਾ ਸਾਝ ਕੇਂਦਰ, ਮੈਬਰ ਯੁਵਾ ਸਾਂਝ ਕਮੇਟੀ, ਮੈਬਰ ਵੂਮੈਨ ਕੋਸਲਿੰਗ ਸੈਲ ਨੇ ਕੀਤੀ।ਪ੍ਰੋਗਰਾਮ ਦਾ ਉਦਘਾਟਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤੀ। ਵਿਸ਼ੇਸ਼ ਤੌਰ ਤੇ ਸੁਖਜਿੰਦਰ ਸਿੰਘ ਬਾਜਵਾ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ, ਭਾਰਤ ਵਿਕਾਸ ਪ੍ਰੀਸ਼ਦ ਤੋਂ ਹਰਿੰਦਰ ਗੁਪਤਾ, ਮੁਕੇਸ਼ ਸਿੰਗਲਾ, ਸ਼ਮੀਰ ਅਰੋੜਾ, ਆਦੇਸ਼ ਗੁਪਤਾ, ਆਰ ਐਸ ਬਾਂਸਲ, ਰਵਿੰਦਰ ਸਿੰਘ ਤੋ ਇਲਾਵਾ ਸਟੇਟ ਐਵਾਰਡੀ ਰੁਪਿੰਦਰ ਕੌਰ,ਉਪਕਾਰ ਸਿੰਘ,ਰੁਦਰਪ੍ਰਤਾਪ ਸਿੰਘ, ਹਰਮਨਜੀਤ ਸਿੰਘ ਰੰਧਾਵਾ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਭਿੰਦਰ ਜਲਵੇੜਾ ਵੀ ਹਾਜ਼ਰ ਸਨ ।ਇਸ ਮੌਕੇ ਸੰਬੋਧਨ ਕਰਦਿਆਂ ਉਘੇ ਸਮਾਜ ਸੇਵੀ ਬੰਨੀ ਚੈਹਿਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਕਰਨ ਵਾਲਾ ਹਰ ਵਿਅਕਤੀ ਸ਼ੁਰੂ ਵਿੱਚ ਆਪਣੇ ਆਪ ਨੂੰ ਲੁਕਾਉਂਦਾ ਹੈ , ਫਿਰ ਉਸਦਾ ਪਰਿਵਾਰ ਵੀ ਇਸ ਨੂੰ ਲੁਕਾਉਣ ਦੀ ਕੋਸ਼ਿਸ਼ ਕਰਦਾ ਹੈ। ਕਿਉਂ ਕਿ ਉਹ ਜਾਣਦੇ ਹਨ ਕਿ ਨਸ਼ਾ ਲੈਣ ਵਾਲੇ ਨੂੰ ਲੋਕ ਨਫਰਤ ਕਰਦੇ ਹਨ। ਇਸ ਲਈ ਸਭ ਤੋਂ ਪਹਿਲਾਂ ਸਾਨੂੰ ਚਾਹੀਦਾ ਹੈ ਕਿ ਅਸੀਂ ਨਸ਼ਾ ਕਰਨ ਵਾਲਿਆਂ ਨੂੰ ਨਫਰਤ ਨਾ ਕਰੀਏ, ਸਗੋਂ ਉਨ੍ਹਾਂ ਦੀ ਨਸ਼ਾ ਛੱਡਣ ਵਿੱਚ ਮੱਦਦ ਕਰੀਏ ।ਉਹਨਾਂ ਕਿਹਾ ਕਿ ਨਸ਼ਿਆਂ ਤੋਂ ਸਾਡੀ ਯੁਵਾ ਪੀੜ੍ਹੀ ਕਾਫੀ ਪ੍ਰਭਾਵਿਤ ਹੋ ਰਹੀ ਹੈ। ਉਹਨਾਂ ਕਿਹਾ ਕਿ ਨਸ਼ਾ ਇੱਕ ਮਿੱਠਾ ਜ਼ਹਿਰ ਹੈ ਜਿਸ ਨਾਲ ਸ਼ਰੀਰ ਵਿਚ ਕੁੱਝ ਸਮੇਂ ਲਈ ਤਾਂ ਚੁੰਸਤੀ ਆ ਜਾਂਦੀ ਹੈ ਪਰ ਇਹ ਹੌਲੀ-ਹੌਲੀ ਸ਼ਰੀਰ ਦੇ ਅੰਦਰੂਨੀ ਅੰਗਾਂ ਨੂੰ ਖਤਮ ਕਰ ਰਿਹਾ ਹੁੰਦਾ ਹੈ, ਨਸ਼ਿਆਂ ਦੇ ਕਾਰਣ ਕੈਂਸਰ,ਦਿਲ ਦੀ ਬਿਮਾਰੀ, ਦਿਮਾਗ ਦੀ ਨਾੜੀ ਦਾ ਫੱਟਣਾ, ਗੁਰਦੇ ਖਰਾਬ ਹੋਣਾ, ਏਡਜ਼, ਪੀਲੀਆ ਆਦਿ ਵਰਗੀਆਂ ਭਿਆਨਕ ਬਿਮਾਰੀਆਂ ਨਸ਼ਾ ਕਰਨ ਵਾਲਿਆਂ ਨੂੰ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਨਸ਼ਾ ਜਿਥੇ ਸਾਡੀ ਬੁੱਧੀ ਦਾ ਨਾਸ਼ ਕਰਕੇ ਸਦਾਚਾਰਕ ਤੋਰ ਤੇ ਮਨੁੱਖ ਨੂੰ ਨੀਵਾਂ ਰੱਖਦੇ ਹਨ, ਉਥੇ ਸ਼ਰੀਰਿਕ ਤੌਰ ਤੇ ਵੀ ਕਾਫੀ ਨੁਕਸਾਨ ਪਹੁਚਾਉਂਦੇ ਹਨ। ਉਹਨਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ਿਆਂ ਦੀ ਵਰਤੋਂ ਦੇ ਆਦੀ ਹੋ ਚੁੱਕੇ ਹਨ। ਉਨ੍ਹਾਂ ਦਾ ਨਸ਼ਾ ਛੁਡਵਾਉਣ ਲਈ ਅਤੇ ਇਲਾਜ ਲਈ ਨੇੜੇ ਦੀ ਸਿਹਤ ਸੰਸਥਾ / ਓਟ ਸੈਂਟਰ ਜਾਂ ਡਰੱਗ ਡੀ ਅਡਿਕਸ਼ਨ ਸੈਂਟਰ ਵਿੱਚ ਲੈ ਕੇ ਜਾਣਾ ਚਾਹੀਦਾ ਹੈ । ਇਸ ਮੌਕੇ ਪ੍ਰੋਗਰਾਮ ਦੇ ਅਖੀਰ ਵਿੱਚ ਨਸ਼ੇ ਨਾ ਕਰਨ, ਨਸ਼ੇ ਕਰਨ ਵਾਲਿਆਂ ਦੀ ਨਸ਼ਾ ਛੁਡਾਉਣ ਵਿੱਚ ਮੱਦਦ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਵੱਲੋਂ ਸਹੁੰ ਵੀ ਚੁਕਾਈ ਗਈ ਅਤੇ ਯੂਥ ਆਗੂ ਰੂਦਰਪ੍ਰਤਾਪ ਸਿੰਘ ਵਲੋਂ ਡਰੱਗ ਫਰੀ ਵਲੱਡ ਕੈਲੋਫੋਰਨੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕਿਤਾਬਾਂ ਵੰਡੀਆਂ ਗਈਆਂ।
