ਸੰਜੀਵ ਅਰੋੜਾ ਖ਼ਿਲਾਫ਼ ਈਡੀ ਦੀ ਕਾਰਵਾਈ ਕਾਨੂੰਨ ਅਨੁਸਾਰ — ਰਜਨੀਸ਼ ਧੀਮਾਨ

0

ਲੁਧਿਆਣਾ, 9 ਮਈ (ਅਜੈ ਪਾਹਵਾ)— ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ 100 ਕਰੋੜ ਰੁਪਏ ਤੋਂ ਵੱਧ ਦੇ ਕਥਿਤ ਫਰਜ਼ੀ GST ਬਿਲਿੰਗ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਨੂੰ ਸੈਕਟਰ-2 ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਿਆਸੀ ਪ੍ਰਤੀਕਿਰਿਆਵਾਂ ਤੇਜ਼ ਹੋ ਗਈਆਂ ਹਨ। ਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਮੰਤਰੀ ਬਣ ਜਾਣ ਦਾ ਇਹ ਮਤਲਬ ਨਹੀਂ ਕਿ ਕੋਈ ਵਿਅਕਤੀ ਕਾਨੂੰਨ ਤੋਂ ਉੱਪਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਨੂੰ ਆਪਣਾ ਕੰਮ ਨਿਰਪੱਖ ਤਰੀਕੇ ਨਾਲ ਕਰਨ ਦੀ ਪੂਰੀ ਆਜ਼ਾਦੀ ਹੋਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਮਾਮਲੇ ਵਿੱਚ ਸਬੂਤ ਹਨ ਤਾਂ ਜਾਂਚ ਕਰਨਾ ਏਜੰਸੀਆਂ ਦਾ ਅਧਿਕਾਰ ਹੈ।ਧੀਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦੇ ਨਾਂ ’ਤੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਪੰਜਾਬ ਦਾ ਖ਼ਜ਼ਾਨਾ ਖਾਲੀ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਨੇ AAP ਨੂੰ ਸਰਕਾਰ ਚਲਾਉਣ ਲਈ ਬਹੁਮਤ ਦਿੱਤਾ ਸੀ, ਪੰਜਾਬ ਨੂੰ ਲੁੱਟਣ ਲਈ ਨਹੀਂ।

ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਲਗਾਤਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਘਿਰਦੇ ਜਾ ਰਹੇ ਹਨ, ਜਿਸ ਨਾਲ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਧੀਮਾਨ ਨੇ ਕਿਹਾ ਕਿ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਕੀਤਾ ਜਾ ਰਿਹਾ ਵਿਰੋਧ ਅਤੇ ਹੰਗਾਮਾ ਇਹ ਦਰਸਾਉਂਦਾ ਹੈ ਕਿ “ਦਾਲ ਵਿੱਚ ਕੁਝ ਕਾਲਾ ਹੈ।”ਉਨ੍ਹਾਂ ਦੁਹਰਾਇਆ ਕਿ ED ਦੀ ਕਾਰਵਾਈ ਪੂਰੀ ਤਰ੍ਹਾਂ ਕਾਨੂੰਨ ਅਨੁਸਾਰ ਹੈ ਅਤੇ ਜਾਂਚ ਏਜੰਸੀਆਂ ਨੂੰ ਬਿਨਾਂ ਕਿਸੇ ਰਾਜਨੀਤਿਕ ਦਬਾਅ ਦੇ ਆਪਣਾ ਕੰਮ ਕਰਨ ਦਿੱਤਾ ਜਾਣਾ ਚਾਹੀਦਾ ਹੈ।

Leave a Reply

Your email address will not be published. Required fields are marked *