ਭਾਰਤ ਚੋਣ ਕਮਿਸ਼ਨ ਵੱਲੋ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਮਾਂ ਸਾਰਣੀ ਜਾਰੀ –ਜਿਲ੍ਹਾ ਚੋਣ ਅਫਸਰ

0

ਅੰਮ੍ਰਿਤਸਰ, 2 ਜੂਨ (ਮਨਜੀਤ ਸਿੰਘ ਸ਼ੇਰਗਿੱਲ )

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦਾ ਖਰੜਾ ਹੁਣ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। 

ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਬਾਕੀ ਸਮਾਂ ਸਾਰਣੀ 14 ਮਈ 2026 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੀ ਰਹੇਗੀ,  ਜਿਸ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖ਼ਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ ਅਤੇ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਵੱਲੋਂ ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਏ ਜਾਣਗੇ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 1971179 ਵੋਟਰਾਂ ਵਿੱਚੋਂ ਐੱਸ.ਆਈ.ਆਰ ਮੈਪਿੰਗ ਤਹਿਤ 1739946 ਵੋਟਰ (88.27 ਫੀਸਦੀ) ਵੋਟਰ ਸੂਚੀ ਨਾਲ ਮੈਪ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੀ.ਈ.ਓ. ਪੰਜਾਬ ਦੀਆਂ ਹਦਾਇਤਾਂ ਅਨੁਸਾਰ 2003 ਦੀ ਵੋਟਰ ਸੂਚੀ ਨਾਲ ਵੋਟਰ ਮੈਪਿੰਗ ਦੀ ਵਿਸ਼ੇਸ਼ ਸਹੂਲਤ ਦੇਣ ਲਈ 7 ਜੂਨ 2026 ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਬੀ.ਐਲ.ਓਜ਼ ਵੋਟਰਾਂ ਦੀ ਸਹੂਲਤ ਲਈ ਆਪਣੇ ਬੂਥਾਂ ’ਤੇ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ 2134 ਬੀ:ਐਲ:ਓਜ, 213 ਸੁਪਰਵਾਈਜਰ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਅਜਿਹੇ ਵੋਟਰਾਂ, ਜਿਨ੍ਹਾਂ ਦੀ ਅਜੇ ਤੱਕ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਨਹੀਂ ਹੋਈ, ਨੂੰ ਸਬੰਧਤ ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਆਪਣੀ ਮੈਪਿੰਗ ਕਰਵਾਉਣ ਦੀ ਅਪੀਲ ਵੀ ਕੀਤੀ।

Leave a Reply

Your email address will not be published. Required fields are marked *