ਜਗਪਾਲ ਸਿੰਘ ਜੌਲੀ ਅਤੇ ਬੀਬੀ ਰਜਿੰਦਰ ਕੌਰ ਦੀ ਅਗਵਾਈ ਹੇਠ ਹੋਈ ਚੋਣ ਰੈਲੀ 

0

 

ਮੋਰਿੰਡਾ, (ਮਜ਼ੀਦ ਖਾਨ)- ਚੋਣ ਕਮਿਸ਼ਨ ਦੀ ਹਦਾਇਤਾ ਅਨੁਸਾਰ ਅੱਜ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਚੋਣ ਪ੍ਰਚਾਰ ਬੰਦ ਹੋਣ ਤੋਂ ਪਹਿਲਾਂ ਇਲਾਕੇ ਵਿੱਚ ਚੋਣ ਸਰਗਰਮੀਆਂ ਨੂੰ ਤੇਜ਼ ਕਰਦਿਆਂ ਅਤੇ ਲੋਕ ਸੰਪਰਕ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਅੱਜ ਵਾਰਡ ਨੰਬਰ 12 ਅਤੇ 13 ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਦਾ ਆਯੋਜਨ ਕੀਤਾ ਗਿਆ। ਦੁਪਹਿਰ ਬਾਅਦ ਸ਼ੁਰੂ ਹੋਏ ਇਸ ਰੋਡ ਸ਼ੋਅ ਦੌਰਾਨ ਇਲਾਕਾ ਨਿਵਾਸੀਆਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਤਾਜਪੁਰਾ ਨੇ ਦੱਸਿਆ ਕਿ ਇਸ ਵਿਸ਼ਾਲ ਰੋਡ ਸ਼ੋਅ ਦੀ ਅਗਵਾਈ ਪ੍ਰਮੁੱਖ ਆਗੂ ਜਗਪਾਲ ਸਿੰਘ ਜੌਲੀ ਅਤੇ ਬੀਬੀ ਰਜਿੰਦਰ ਕੌਰ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰੋਡ ਸ਼ੋਅ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਅਤੇ ਇਲਾਕੇ ਦੇ ਵਿਕਾਸ ਤੇ ਚੜ੍ਹਦੀ ਕਲਾ ਲਈ ਲੋਕਾਂ ਨੂੰ ਲਾਮਬੰਦ ਕਰਨਾ ਹੈ।

ਇਹ ਰੋਡ ਸ਼ੋਅ ‘ਮਾਮੇ ਦੇ ਢਾਬੇ’ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਮੁੱਖ ਇਲਾਕਿਆਂ ਵਿੱਚੋਂ ਲੰਘਦਾ ਹੋਇਆ ‘ਖੂਹ ਵਾਲੇ ਚੌਂਕ’ ਵਿਖੇ ਪਹੁੰਚ ਕੇ ਸਫ਼ਲਤਾਪੂਰਵਕ ਸਮਾਪਤ ਹੋਇਆ। ਰੋਡ ਸ਼ੋਅ ਦੇ ਸਵਾਗਤ ਲਈ ਪੂਰੇ ਰੂਟ ਦੌਰਾਨ ਜਗ੍ਹਾ-ਜਗ੍ਹਾ ‘ਤੇ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਸਨ ਅਤੇ ਸਥਾਨਕ ਲੋਕਾਂ ਵੱਲੋਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ। 

ਇਸ ਮੌਕੇ ਜਗਪਾਲ ਸਿੰਘ ਜੌਲੀ ਅਤੇ ਬੀਬੀ ਰਜਿੰਦਰ ਕੌਰ ਨੇ ਸਮੂਹ ਵਾਰਡ ਨਿਵਾਸੀਆਂ, ਨੌਜਵਾਨਾਂ ਅਤੇ ਮਾਤਾਵਾਂ-ਭੈਣਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਨਿਮਰਤਾ ਸਹਿਤ ਪੁਰਜ਼ੋਰ ਅਪੀਲ ਕੀਤੀ ਕਿ ਉਹ ਚੋਣਾਂ ਵਿੱਚ ਆਪਣੀ ਕੀਮਤੀ ਵੋਟ ਪਾ ਕੇ ਭਰਪੂਰ ਸਹਿਯੋਗ ਦੇਣ ਅਤੇ ਉਨ੍ਹਾਂ ਨੂੰ ਕਾਮਯਾਬ ਬਣਾਉਣ ਤਾਂ ਜੋ ਇਲਾਕੇ ਦੀ ਨੁਹਾਰ ਬਦਲੀ ਜਾ ਸਕੇ।

Leave a Reply

Your email address will not be published. Required fields are marked *