ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਦੀ 8ਵੀਂ ਵਾਰ ਮਿਲੀ ਈਮੇਲ


ਅੰਮ੍ਰਿਤਸਰ, 19 ਜੁਲਾਈ, 2025 (ਨਿਊਜ਼ ਟਾਊਨ ਨੈਟਵਰਕ) :
ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀਆਂ ਈ ਮੇਲ ਆਉਣ ਦਾ ਸਿਲਸਿਲਾ ਜਾਰੀ ਹੈ। ਬੀਤੀ ਦੇਰ ਰਾਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 8ਵੀਂ ਵਾਰ ਈਮੇਲ ਪ੍ਰਾਪਤ ਹੋਈ ਹੈ ਜਿਸ ਵਿਚ ਉਹੀ ਧਮਕੀ ਦੁਹਰਾਈ ਗਈ ਹੈ।
ਪੁਲਿਸ ਨੇ ਇਸ ਮਾਮਲੇ ਵਿਚ ਇਕ ਸਾਫਟਵੇਅਰ ਇੰਜੀਨੀਅਰ ਨੂੰ ਹਿਰਾਸਤ ਵਿਚ ਲਿਆ ਹੈ ਤੇ ਦੋ ਐਫ ਆਈ ਆਰ ਵੀ ਦਰਜ ਕੀਤੀਆਂ ਹਨ ਪਰ ਧਮਕੀਆਂ ਭਰੀਆਂ ਈਮੇਲ ਮਿਲਣ ਦਾ ਸਿਲਸਿਲਾ ਜਾਰੀ ਹੈ।