ਵਾਤਾਵਰਨ ਦੀ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ : ਡਾ: ਸਰਬਜੀਤ ਕੌਰ ਸੋਹਲ

ਭੀਖੀ, (ਬਹਾਦਰ ਖ਼ਾਨ): ਵਿਸ਼ਵ ਵਾਤਾਵਰਨ ਦਿਵਸ ਮੌਕੇ ਦਿ ਰਾਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵਿਖੇ ਰੁੱਖ ਲਗਾਉਣ ਅਤੇ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦਾ ਸੰਕਲਪ ਲਿਆ।ਕਾਲਜ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪੰਜਾਬ ਸਾਹਿਤ ਅਕਾਦਮੀ ਦੇ ਪ੍ਧਾਨ ਸਟੇਟ ਅਵਾਰਡੀ ਅਧਿਆਪਕ ਅਤੇ ਵਾਤਾਵਰਨ ਪ੍ਰੇਮੀ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ, “ਵਾਤਾਵਰਨ ਦੀ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਮਿਲ ਸਕੇ।ਅੰਤ ਵਿੱਚ ਕਾਲਜ ਦੇ ਸਮੂਹ ਸਟਾਫ਼ ਵੱਲੋਂ ਲੋਕਾਂ ਨੂੰ ਵਾਤਾਵਰਨ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ।
