ਸੰਗਰੂਰ ‘ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਈਟੀਟੀ ਅਧਿਆਪਕ

0
5153374__n

ਮਾਨ ਸਰਕਾਰ ਦੀ ਵਾਅਦਾਖਿਲਾਫ਼ੀ ਵਿਰੁਧ ਖੋਲ੍ਹਿਆ ਮੋਰਚਾ

ਸੰਗਰੂਰ, 4 ਮਾਰਚ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਸਰਕਾਰ ਦੀ ਵਾਅਦਾਖਿਲਾਫ਼ੀ ਵਿਰੁੱਧ ਈਟੀਟੀ ਅਧਿਆਪਕਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਭਰ ਤੋਂ ਆਏ 180 ਈਟੀਟੀ ਰੈਗੂਲਰ ਅਧਿਆਪਕਾਂ ਨੇ ਦਿੜ੍ਹਬਾ ਸ਼ਹਿਰ ਵਿਚ ਇਕੱਠੇ ਹੋ ਕੇ ਹਲਕੇ ਦੇ 25 ਪਿੰਡਾਂ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਪ੍ਰਦਰਸ਼ਨ ਕੀਤਾ। ਈਟੀਟੀ ਅਧਿਆਪਕਾਂ ਨੇ ਸੀਐਮ ਮਾਨ ਦੇ ਜ਼ਿਲ੍ਹੇ ‘ਚ ਟੈਂਕੀਆਂ ‘ਤੇ ਚੜ੍ਹ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਲਾਰਿਆਂ ਤੋਂ ਤੰਗ ਆ ਕੇ ਪੰਜਾਬ ਭਰ ਤੋਂ ਆਏ 180 ਈਟੀਟੀ ਰੈਗੂਲਰ ਅਧਿਆਪਕਾਂ ਨੇ ਦਿੜ੍ਹਬਾ ਸ਼ਹਿਰ ਵਿੱਚ ਇਕੱਠੇ ਹੋ ਕੇ ਹਲਕੇ ਦੇ 25 ਪਿੰਡਾਂ ਵਿੱਚ ‘ਹਰਪਾਲ ਚੀਮਾ ਦਾ ਭੰਡੀ ਪ੍ਰਚਾਰ’ ਪ੍ਰੋਗਰਾਮ ਸ਼ੁਰੂ ਕੀਤਾ। ਸੂਲਰ ਘਰਾਟ ਵਿਖੇ ਪੁੱਜਣ ਤੇ ਕੁਝ ਅਧਿਆਪਕ ਸਾਥੀ ਸੰਗਰੂਰ ਪਾਤਡਾਂ ਰੋਡ ਤੇ ਬਣੀ ਟੈਂਕੀ ਉੱਪਰ ਚੜ੍ਹ ਗਏ। ਉਹਨਾਂ ਨੇ ਮਾਤਾਵਾਂ-ਭੈਣਾਂ ਨੂੰ ਹਜ਼ਾਰ ਰੁਪਿਆ ਮਹੀਨਾ ਦੇਣ ਤੋਂ ਮੁਕਰਨ ਵਾਲੇ, ਕਿਸਾਨਾਂ ਨੂੰ 5 ਮਿੰਟ ਵਿੱਚ ਐਮਐਸਪੀ ਦੀ ਗਰੰਟੀ ਦੇ ਕੇ ਭੱਜਣ ਵਾਲੇ, ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਨਾ ਦੇਣ ਵਾਲੇ ਅਤੇ 180 ਈਟੀਟੀ ਅਧਿਆਪਕਾਂ ਨਾਲ ਵਾਧਾ ਕਰਕੇ ਮੁੱਕਰਨ ਵਾਲੇ ਹਰਪਾਲ ਚੀਮਾ ਮੁਰਦਾਬਾਦ ਦੇ ਪੈਂਫਲਿਟ ਮੋਬਾਈਲ ਟਾਵਰ ਤੋਂ ਪਿੰਡ ਵਿੱਚ ਸੁੱਟੇ।

ਸੂਬਾ ਪ੍ਰਧਾਨ ਕਮਲ ਠਾਕੁਰ ਜੀ ਨੇ ਦੱਸਿਆ ਕਿ ਹਰਪਾਲ ਸਿੰਘ ਚੀਮਾ ਲਗਾਤਾਰ ਕਈ ਮਹੀਨਿਆਂ ਤੋਂ ਹਰ 15 ਦਿਨ ਬਾਅਦ ਸਾਡਾ ਮਸਲਾ ਹੱਲ ਕਰਨ ਲਈ ਸਾਨੂੰ ਬੁਲਾ ਕੇ ਪੱਤਰ ਜਾਰੀ ਕਰਨ ਦੀ ਗੱਲ ਕਰਦੇ ਹਨ ਪ੍ਰੰਤੂ ਮੌਕੇ ‘ਤੇ ਟਾਲ ਮਟੋਲ ਕਰਦਿਆਂ ਅੱਗੇ ਪਾ ਦਿੰਦੇ ਹਨ । ਸੋ ਅਸੀਂ ਇਨ੍ਹਾਂ ਲਾਰਿਆਂ ਤੋਂ ਤੰਗ ਆ ਕੇ ਅੱਜ ਹਲਕੇ ਦੇ 25 ਪਿੰਡਾਂ ਵਿਚ ਉੱਚੀ ਥਾਂ ਟੈਂਕੀਆਂ ਟਾਵਰਾਂ ‘ਤੇ ਚੜ੍ਹ ਕੇ ਆਪਣੇ ਪਰਿਵਾਰਾਂ ਸਮੇਤ ਹਰਪਾਲ ਚੀਮਾ ਦੀ ਮੁਰਦਾਬਾਦ ਕਰ ਰਹੇ ਹਾਂ। ਜਰਨਲ ਸਕੱਤਰ ਸੋਹਨ ਸਿੰਘ ਬਰਨਾਲਾ ਨੇ ਦੱਸਿਆ ਕਿ ਹਰਪਾਲ ਸਿੰਘ ਚੀਮਾ ਵਲੋਂ ਬੀਤੀ 27 ਫਰਵਰੀ ਨੂੰ ਵੀ ਮਸਲਾ ਹੱਲ ਕਰਕੇ ਸਾਨੂੰ ਪੱਤਰ ਦੇਣ ਲਈ ਬੁਲਾਇਆ ਗਿਆ ਸੀ ਪ੍ਰੰਤੂ ਵਿਤ ਮੰਤਰੀ ਉਸ ਮੀਟਿੰਗ ਤੋਂ ਗੈਰ ਹਾਜ਼ਰ ਰਹੇ । ਸੂਬਾ ਖਜਾਨਚੀ ਗੁਰਮੁਖ ਸਿੰਘ ਪਟਿਆਲਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ 25 ਪਿੰਡਾਂ ਵਾਲਾ ਸੰਘਰਸ਼ ਮਸਲਾ ਹੱਲ ਹੋਣ ਤੱਕ ਜਾਰੀ ਰਹੇਗਾ ।

Leave a Reply

Your email address will not be published. Required fields are marked *