ਪੁੱਤ -ਪਤਨੀ ਨੂੰ ਗੋਲੀਆਂ ਮਾਰਨ ਵਾਲਾ ਸਾਬਕਾ ਫ਼ੌਜੀ ਗ੍ਰਿਫ਼ਤਾਰ

0
crime-1749203961333

ਖੰਨਾ, 6 ਜੂਨ 2025 (ਨਿਊਜ਼ ਟਾਊਨ ਨੈਟਵਰਕ) :   ਦੋਰਾਹਾ ਨਜ਼ਦੀਕੀ ਪਿੰਡ ਬੁਆਣੀ ‘ਚ ਪਰਿਵਾਰਕ ਝਗੜੇ ਦੇ ਮਾਮਲੇ ‘ਚ ਪੁੱਤ ਅਤੇ ਪਤਨੀ ਨੂੰ ਗੋਲੀਆਂ ਮਾਰਨ ਵਾਲੇ ਸਾਬਕਾ ਫੌਜੀ ਬਲਜਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ । ਗ੍ਰਿਫਤਾਰੀ ਸਮੇਂ ਉਸ ਕੋਲੋਂ ਇਕ ਲਾਇਸੰਸੀ ਪਿਸਤੌਲ ਅਤੇ 40 ਰੌਂਦ ਵੀ ਬਰਾਮਦ ਕੀਤੇ ਗਏ ਹਨ।

ਇਸ ਗ੍ਰਿਫਤਾਰੀ ਦੀ ਪੁਸ਼ਟੀ ਡੀਐਸਪੀ ਹੇਮੰਤ ਮਲਹੋਤਰਾ ਨੇ ਕਰਦੇ ਹੋਏ ਦੱਸਿਆ ਕਿ ਮੁਲਜ਼ਮ ਨੂੰ ਦੌਰਾਨੇ ਕਾਰਵਾਈ ਕਾਬੂ ਕੀਤਾ ਗਿਆ ਹੈ। ਉਸ ਨੂੰ ਪੁੱਛਗਿੱਛ ਲਈ ਰਿਮਾਂਡ ‘ਤੇ ਲਿਆ ਜਾਵੇਗਾ ਤਾਂ ਜੋ ਹੋਰ ਸਬੂਤ ਇਕੱਠੇ ਕੀਤੇ ਜਾ ਸਕਣ।

ਡੀਐਸਪੀ ਮੁਤਾਬਕ ਗ੍ਰਿਫਤਾਰੀ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਕੀਤੀ ਗਈ ਹੈ ਅਤੇ ਹਥਿਆਰਾਂ ਦੀ ਜਾਂਚ ਵੀ ਫੋਰੈਂਸਿਕ ਮਾਹਰਾਂ ਰਾਹੀਂ ਕਰਵਾਈ ਜਾ ਰਹੀ ਹੈ। ਪੁਲਿਸ ਵੱਲੋਂ ਅਗਲੇ ਕਦਮ ਤਹਿਤ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਇਸ ਘਟਨਾ ਚ ਸਾਬਕਾ ਫੌਜੀ ਦੇ ਨੌਜਵਾਨ ਪੁੱਤ ਦੀ ਮੌਤ ਹੋ ਗਈ ਸੀ। ਉਸਦੀ ਪਤਨੀ ਜੇਰੇ ਇਲਾਜ ਹੈ

Leave a Reply

Your email address will not be published. Required fields are marked *