ਜ਼ਖ਼ਮੀ ਪੁਲਿਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੇ ਪੁੱਛਿਆ ਪੁਲਿਸ ਨੂੰ ਕੁੱਟਣ ਵਾਲੇ ਵਿਦਿਆਰਥੀ ਜਾਂ ਗੁੰਡੇ?

ਜ਼ਖ਼ਮੀ ਪੁਲਿਸ ਕਰਮਚਾਰੀਆਂ ਦੇ ਪਰਿਵਾਰਕ...
ਨਵੀਂ ਦਿੱਲੀ : ਕੌਕਰੋਚ ਜਨਤਾ ਪਾਰਟੀ ਦੇ ਸੰਸਦ ਮਾਰਚ ਅਤੇ ਜੰਤਰ-ਮੰਤਰ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਹੋਏ ਦਿੱਲੀ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ। ਉਨ੍ਹਾਂ ਦਾ ਕਹਿਣਾ ਸੀ ਕਿ 20 ਜੁਲਾਈ ਦੀ ਘਟਨਾ ਨੂੰ ਲੈ ਕੇ ਇਕਪੱਖੀ ਕਹਾਣੀ ਪੇਸ਼ ਕੀਤੀ ਜਾ ਰਹੀ ਹੈ, ਜਦਕਿ ਪੁਲਿਸ ਕਰਮਚਾਰੀਆਂ ’ਤੇ ਵੀ ਹਿੰਸਕ ਹਮਲੇ ਹੋਏ ਸਨ।
ਇੱਕ ਪੁਲਿਸ ਜਵਾਨ ਦੀ ਧੀ ਗੁੰਜਨ ਨੇ ਕਿਹਾ ਕਿ 20 ਜੁਲਾਈ ਦੀ ਰਾਤ ਉਸ ਦੇ ਪਿਤਾ ਨੂੰ ਸਾਥੀ ਖੂਨ ਨਾਲ ਲੱਥਪੱਥ ਵਰਦੀ ਵਿੱਚ ਘਰ ਲੈ ਕੇ ਆਏ, ਪਰ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਹੀ ਦੋਸ਼ੀ ਦੱਸਿਆ ਗਿਆ। ਜ਼ਖ਼ਮੀ ਏਐੱਸਆਈ ਦੀ ਪਤਨੀ ਸੀਮਾ ਨੇ ਦੋਸ਼ ਲਗਾਇਆ ਕਿ ਭੀੜ ਵਿੱਚ ਮੌਜੂਦ ਸ਼ਰਾਰਤੀ ਅਨਸਰਾਂ ਨੇ ਪੱਥਰਾਂ ਅਤੇ ਹਥਿਆਰਾਂ ਨਾਲ ਪੁਲਿਸ ’ਤੇ ਹਮਲਾ ਕੀਤਾ। ਏਐੱਸਆਈ ਦੇ ਪੁੱਤਰ ਲਕਸ਼ਯ ਸਿੰਘ ਬਿਸ਼ਟ ਨੇ ਦੱਸਿਆ ਕਿ ਉਸ ਦੇ ਪਿਤਾ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਚਾਰ ਟਾਂਕੇ ਲਗਾਉਣੇ ਪਏ।
ਪਰਿਵਾਰਾਂ ਦਾ ਕਹਿਣਾ ਹੈ ਕਿ ਜੰਤਰ-ਮੰਤਰ ਪ੍ਰਦਰਸ਼ਨ ਦੌਰਾਨ ਸਿਰਫ਼ ਵਿਦਿਆਰਥੀ ਹੀ ਨਹੀਂ, ਸਗੋਂ ਹਿੰਸਕ ਅਤੇ ਉਪਦਰਵੀ ਤੱਤ ਵੀ ਮੌਜੂਦ ਸਨ। ਉਨ੍ਹਾਂ ਦੇ ਅਨੁਸਾਰ ਸੀਨੀਅਰ ਅਧਿਕਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਦੇ ਸਮੇਂ ਪੁਲਿਸ ਕਰਮਚਾਰੀਆਂ ’ਤੇ ਪੱਥਰਬਾਜ਼ੀ ਕੀਤੀ ਗਈ, ਜਿਸ ਵਿੱਚ ਕਈ ਜਵਾਨ ਗੰਭੀਰ ਜ਼ਖ਼ਮੀ ਹੋਏ। ਪਰਿਵਾਰਾਂ ਨੇ ਦਾਅਵਾ ਕੀਤਾ ਕਿ 20 ਜੁਲਾਈ ਦੇ ਸੰਸਦ ਮਾਰਚ ਅਤੇ ਜੰਤਰ-ਮੰਤਰ ਪ੍ਰਦਰਸ਼ਨ ਦੌਰਾਨ 148 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਘਟਨਾ ਦੇ ਹਰ ਪੱਖ ਨੂੰ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਜ਼ਖ਼ਮੀ ਪੁਲਿਸ ਕਰਮਚਾਰੀਆਂ ਦੀ ਗੱਲ ਵੀ ਸੁਣੀ ਜਾਣੀ ਚਾਹੀਦੀ ਹੈ।
