ਫਤਿਹਗੜ੍ਹ ਚੂੜੀਆਂ ਤਹਿਸੀਲ ਦੀ ਮਹਿਲਾ ਰਜਿਸਟਰੀ ਕਲਰਕ ਮੁਅੱਤਲ

0
Screenshot 2025-07-07 184718

ਫਤਿਹਗੜ ਚੂੜੀਆਂ, 7 ਜੁਲਾਈ (ਨਿਊਜ਼ ਟਾਊਨ ਨੈੱਟਵਰਕ) : ਫਤਿਹਗੜ੍ਹ ਚੂੜੀਆਂ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਅਤੇ ਲੋਕ ਸਭਾ ਹਲਕਾ ਇੰਚਾਰਜ ਰਾਜੀਵ ਸ਼ਰਮਾ ਵਲੋਂ ਫਤਿਹਗੜ੍ਹ ਚੂੜੀਆਂ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਫਤਿਹਗੜ੍ਹ ਚੂੜੀਆਂ ਤਹਿਸੀਲ ’ਚ ਭ੍ਰਿਸ਼ਟਾਚਾਰ ਅਤੇ ਐੱਨ. ਓ. ਸੀ. ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਇਹ ਸਾਰਾ ਮਾਮਲਾ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਧਿਆਨ ਵਿਚ ਲਿਆਂਦਾ ਸੀ, ਜਿਨ੍ਹਾਂ ਨੇ ਕਾਰਵਾਈ ਕਰਦਿਆਂ ਫਤਿਹਗੜ੍ਹ ਚੂੜੀਆਂ ਤਹਿਸੀਲ ਦੀ ਮਹਿਲਾ ਕਲਰਕ ਨੂੰ ਤੁਰੰਤ ਸਸਪੈਂਡ ਕਰ ਦਿਤਾ।

ਇਸ ਮੌਕੇ ਜੋਬਨ ਰੰਧਾਵਾ ਨੇ ਕਿਹਾ ਕਿ ਪੰਜਾਬ ’ਚ ਭਗਵੰਤ ਮਾਨ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁਧ ਛੇੜੀ ਮੁਹਿੰਮ ਤਹਿਤ ਸਖਤ ਕਾਰਵਾਈ ਕਰਦਿਆਂ ਫਤਿਹਗੜ੍ਹ ਚੂੜੀਆਂ ਤਹਿਸੀਲ ਦੀ ਮਹਿਲਾ ਰਜਿਸਟਰੀ ਕਲਰਕ ਨੂੰ ਸਸਪੈਂਡ ਕਰ ਦਿਤਾ ਗਿਆ ਹੈ। ਉਨ੍ਹਾਂ ਨੇ ਭ੍ਰਿਸ਼ਟ ਅਫਸਰਾਂ, ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਸੁਧਰ ਜਾਣ ਨਹੀਂ ਤੇ ਉਨਾਂ ਵਿਰੁਧ ਵੀ ਕਾਰਵਾਈ ਹੋਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜੀਵ ਸ਼ਰਮਾ, ਲਖਵਿੰਦਰ ਸਿੰਘ ਬੱਲ, ਬਾਬਾ ਸਵੀਟਸ ਡੇਰਾ ਰੋਡ, ਕਿਸ਼ਨ ਕੁਮਾਰ ਗਾਮਾ, ਦੀਪ ਬੱਬੂ, ਸਤਨਾਮ ਸਿੰਘ ਅਕਾਸ਼ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *