ਸਿੱਧੂ ਮੂਸੇਵਾਲਾ ਪਰਿਵਾਰ ਨਾਲ 30 ਕਰੋੜ ਦੀ ਧੋਖਾਧੜੀ ਮਾਮਲੇ ‘ਚ ਕੰਪਨੀ ਸਣੇ 3 ਵਿਰੁਧ FIR

0
sidhu moosewala family

ਮਾਨਸਾ, 16 ਫਰਵਰੀ (ਨਿਊਜ਼ ਟਾਊਨ ਨੈਟਵਰਕ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਮਾਨਸਾ ਪੁਲਿਸ ਨੇ ਇੱਕ ਕੰਪਨੀ ਸਮੇਤ 3 ਲੋਕਾਂ ਦੇ ਖਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਧੋਖਾਧੜੀ ਦੇ ਆਰੋਪਾਂ ਨੂੰ ਲੈ ਕੇ ਕੀਤੀ ਗਈ ਹੈ। ਪਿਛਲੇ ਹਫ਼ਤੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਚਰਨ ਕੌਰ ਤੇ ਬਲਕੌਰ ਸਿੰਘ ਨੇ ਮਾਨਸਾ ਦੇ ਐਸਐਸਪੀ ਦਫ਼ਤਰ ਦੇ ਬਾਹਰ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਇਲਜ਼ਾਮ ਲਗਾਇਆ ਕਿ ਕੰਪਨੀ ਤੇ ਉਸ ਨਾਲ ਜੁੜੇ ਲੋਕ ਉਨ੍ਹਾਂ ਨਾਲ ਧੋਖਾਧੜੀ ਕਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਕੰਪਨੀ ਦੇ ਮਾਲਿਕ ਉਨ੍ਹਾਂ ਦੇ ਪੁੱਤਰ ਦੀ ਕਮਾਈ ਖਾ ਰਹੇ ਹਨ। ਉਨ੍ਹਾਂ ਨੇ ਕੋਈ ਹਿਸਾਬ ਵੀ ਨਹੀਂ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੇ 30 ਕਰੋੜ ਰੁਪਏ ਦੀ ਹੇਰਾ-ਫੇਰੀ ਦਾ ਇਲਜ਼ਾਮ ਲਗਾਇਆ ਸੀ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਧਰਨੇ ਪ੍ਰਦਰਨ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ। ਚਰਨ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਮਾਨਸਾ ਦੇ ਸਦਰ ਪੁਲਿਸ ਸਟੇਸ਼ਨ ਨੇ ਵਨ ਡਿਜੀਟਲ ਕੰਪਨੀ, ਗੁਰਪ੍ਰੀਤ ਸਿੰਘ ਅਤੇ ਸ਼ਬੀਰ ਮੋਮਿਨ ਵਿਰੁੱਧ ਕੇਸ ਦਰਜ ਕੀਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਿਊਜ਼ਿਕ ਪ੍ਰੋਡਿਊਸਰ ਬੰਟੀ ਬੈਂਸ ‘ਤੇ ਵੀ ਇਲਜ਼ਾਮ ਲਗਾਇਆ ਸੀ ਪਰ ਐਫਆਈਆਰ ‘ਚ ਉਨ੍ਹਾਂ ਦਾ ਨਾਮ ਦਰਜ ਨਹੀਂ ਕੀਤਾ ਗਿਆ ਹੈ। ਬੰਟੀ ਬੈਂਸ ਨੇ ਇਸ ਪੂਰੇ ਮਾਮਲੇ ‘ਤੇ ਕਿਹਾ ਸੀ ਕਿ ਉਹ ਪੂਰਾ ਸਹਿਯੋਗ ਕਰਨਗੇ।

Leave a Reply

Your email address will not be published. Required fields are marked *