ਖੰਨਾ ਦੇ ਜੀ.ਟੀ. ਰੋਡ ‘ਤੇ ਫ਼ਾਇਰਿੰਗ, ਨੌਜਵਾਨ ਜ਼ਖਮੀ

0
firing

ਖੰਨਾ, 16 ਜੂਨ (ਨਿਊਜ਼ ਟਾਊਨ ਨੈਟਵਰਕ) : ਸ਼ਹਿਰ ਦੇ ਜੀ.ਟੀ. ਰੋਡ ‘ਤੇ ਸ਼ਨੀਵਾਰ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਗ੍ਰੀਨ ਲੈਂਡ ਹੋਟਲ ਨੇੜੇ ਦੋ ਸਮੂਹਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਤੇ ਗੱਲ ਗੋਲੀਬਾਰੀ ਤੱਕ ਪਹੁੰਚ ਗਈ। ਇਸ ਘਟਨਾ ਵਿਚ 22 ਸਾਲਾ ਨਿਖਿਲ ਦੇ ਚਿਹਰੇ ਦੀ ਅੱਖ ਦੇ ਹੇਠਾਂ ਗੋਲੀ ਲੱਗੀ। ਘਟਨਾ ਤੋਂ ਬਾਅਦ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਦੋਵਾਂ ਗੁੱਟਾਂ ਦੇ ਨੌਜਵਾਨ ਮੌਕੇ ਤੋਂ ਭੱਜ ਗਏ। ਇਸ ਦੌਰਾਨ ਜ਼ਖਮੀ ਨਿਖਿਲ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ, ਜਿਸ ਤੋਂ ਬਾਅਦ ਉਸਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿਤਾ ਗਿਆ।

ਪੁਲਿਸ ਸੂਤਰਾਂ ਅਨੁਸਾਰ ਦੋਵੇਂ ਗਰੁੱਪ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਹਨ – ਇਕ ਗਰੁੱਪ ਲੁਧਿਆਣਾ ਇਲਾਕੇ ਦਾ ਹੈ, ਜਦੋਂ ਕਿ ਦੂਜਾ ਸਰਹਿੰਦ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਖੰਨਾ ਸਿਟੀ-1, ਸਿਟੀ-2 ਅਤੇ ਥਾਣਾ ਸਦਰ ਦੇ ਐਸਐਚਓ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚ ਗਏ। ਜ਼ਖਮੀ ਨੌਜਵਾਨ ਨਿਖਿਲ ਦੀ ਪਛਾਣ ਸਰਹਿੰਦ ਦੇ ਪਿੰਡ ਸਾਨੀਪੁਰ ਦੇ ਨਿਵਾਸੀ ਵਜੋਂ ਹੋਈ ਹੈ।

ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਆਲੇ ਦੁਆਲੇ ਦੇ ਇਲਾਕਿਆਂ ਨੂੰ ਘੇਰ ਲਿਆ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੁਲਿਸ ਨੇ ਇਸ ਘਟਨਾ ਨੂੰ ਲੈ ਕੇ ਬਿਆਨ ਦਿੰਦਿਆਂ ਕਿਹਾ – ਲੜਾਈ ਦੇ ਅਸਲ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ, ਪਰ ਉਨਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਇਹ ਮਾਮਲਾ ਨਿਜੀ ਰੰਜਿਸ਼ ਨਾਲ ਸਬੰਧਤ ਹੋ ਸਕਦਾ ਹੈ, ਪਰ ਇਸਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਛੇਤੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *