ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡ ਪੰਜੇਟਾ ਵਿਖੇ ਪਹਿਲਾ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ:ਬਲਜਿੰਦਰ ਢਿੱਲੋਂ

ਸਨੌਰ (ਰਾਜਿੰਦਰ ਸਿੰਘ ਥਿੰਦ) ਅੱਜ ਹਲਕਾ ਸਨੋਰ ਵਿਖੇ ਮੀਡੀਆ ਕਲੱਬ ਹਲਕਾ ਸਨੌਰ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਰਵਿੰਦਰ ਸਿੰਘ ਪੰਜੇਟਾ ਵੱਲੋਂ ਚਲਾਈ ਮੁਹਿੰਮ ਆਓ ਹਮਲਾ ਮਾਰੀਏ ਆਪਣੇ ਪਿੰਡ ਦੀ ਨੋਜਵਾਨੀ ਨੂੰ ਸੰਭਾਲੀਏ ਤਹਿਤ ਪਹਿਲਾ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ਵਿੱਚ ਦੂਰ-ਦੂਰ ਤੋਂ ਆਏ ਭਲਵਾਨਾਂ ਨੇ ਆਪਣੇ ਜੋਹਰ ਦਿਖਾਏ।ਇਸ ਵਿਸ਼ੇਸ਼ ਸਮਾਗਮ ਵਿੱਚ ਆਮ ਆਦਮੀ ਪਾਰਟੀ ਪਟਿਆਲਾ ਦੇ ਲੋਕ ਸਭਾ ਇੰਚਾਰਜ ਅਤੇ ਪੰਜਾਬ ਐਗਰੋ ਫੂਡ ਕਾਰਪੋਰੇਸਨ ਲਿਮਟਿਡ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਵਾਈਸ ਚੇਅਰਮੈਨ ਪੰਜਾਬ ਇੰਦਰਜੀਤ ਸਿੰਘ ਸੰਧੂ, ਉੱਘੇ ਸਮਾਜ ਸੇਵੀ ਰਾਕੇਸ਼ ਬੱਗਾ, ਰਾਜ ਕੁਮਾਰ ਰਾਣਾ, ਰਜਿੰਦਰ ਸਿੰਘ ਵਿਰਕ, ਹਰਸਿਮਰਤ ਸਿੰਘ ਸ਼ੈਰੀ ਰਿਆੜ, ਮਨਿੰਦਰ ਸਿੰਘ ਚੀਮਾ ਭਲਵਾਨ ਅਤੇ ਯਾਦਵਿੰਦਰ ਸਿੰਘ ਚੀਮਾ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।ਕੁਸ਼ਤੀ ਦੰਗਲ ਦੀ ਸ਼ੁਰੂਆਤ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਅਤੇ ਇੰਦਰਜੀਤ ਸਿੰਘ ਸੰਧੂ ਵੱਲੋਂ ਕੀਤੀ ਗਈ। ਇਸ ਮੌਕੇ ਚੇਅਰਮੈਨ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਸਭ ਤੋਂ ਵੱਡਾ ਹਥਿਆਰ ਹਨ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਖੇਡ ਮੇਲੇ ਅਤੇ ਪੁਰਾਤਨ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਬਲਜਿੰਦਰ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਖੇਡਾਂ ਸਿਰਫ ਸਰੀਰਕ ਤੰਦਰੁਸਤੀ ਹੀ ਨਹੀਂ, ਸਗੋਂ ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਨੂੰ ਵੀ ਮਜ਼ਬੂਤ ਕਰਦੀਆਂ ਹਨ।ਇੰਦਰਜੀਤ ਸੰਧੂ ਨੇ ਕਿਹਾ ਕਿ ਪੰਜਾਬ ਦੀਆਂ ਪੁਰਾਤਨ ਖੇਡਾਂ ਜਿਵੇਂ ਕਬੱਡੀ, ਕੁਸ਼ਤੀਆਂ, ਰੱਸਾਕੱਸੀ ਆਦਿ ਅੱਜ ਅਲੋਪ ਹੋ ਰਹੀਆਂ ਹਨ, ਜਿਸ ਕਾਰਨ ਨੌਜਵਾਨ ਖੇਡਾਂ ਤੋਂ ਦੂਰ ਹੋ ਕੇ ਨਸ਼ਿਆਂ ਵੱਲ ਵੱਧ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਹਰ ਪਿੰਡ ਦੇ ਖੇਡ ਕਲੱਬਾਂ ਨੂੰ ਗ੍ਰਾਂਟ ਜਾਰੀ ਕਰੇ ਤਾਂ ਜੋ ਪਿੰਡ ਪੱਧਰ ’ਤੇ ਖੇਡ ਮੁਕਾਬਲੇ ਕਰਵਾਏ ਜਾ ਸਕਣ।ਇਸ ਦੌਰਾਨ ਪਹੁੰਚੇ ਮਹਿਮਾਨਾਂ ਦਾ ਸਨਮਾਨ ਸਾਬਕਾ ਸਰਪੰਚ ਦਵਿੰਦਰ ਸਿੰਘ, ਗਗਨਦੀਪ ਸਿੰਘ, ਮਨਜੋਤ ਖਟਕੜ, ਰਾਮ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ ਤਾਰਾ, ਅਮਰਿਕ ਸਿੰਘ, ਬਚਿੱਤਰ ਸਿੰਘ, ਲਖਵੀਰ ਸਿੰਘ ਅਤੇ ਪਰਮਜੀਤ ਸਿੰਘ ਵੱਲੋਂ ਕੀਤਾ ਗਿਆ।ਇਸ ਮੌਕੇ ਭਗਤ ਹੰਸਾ, ਚਰਨਜੀਤ ਸਿੰਘ ਭੋਲਾ, ਗੁਰਪ੍ਰੀਤ ਸਿੰਘ ਕਾਕਾ, ਅਮਰਜੀਤ ਸਿੰਘ ਪੰਚ, ਪ੍ਰਭਜੋਤ ਸਿੰਘ, ਮਨੀ, ਜਸਪ੍ਰੀਤ ਸਿੰਘ, ਧਰਮਰਾਜ ਸਿੰਘ, ਅਭੀਜੋਤ ਸਿੰਘ, ਸੰਦੀਪ ਸਿੰਘ,ਹਰਜੀਤ ਸਿੰਘ ਵਿਨੋਦ ਸਿੰਗਲਾ ,ਮਦਨ ਮੋਹਨ ਜੂਲਕਾ,ਮਨਦੀਪ ਜੋਲਾ ਸੁਰਜੀਤ ਸਿੰਘ ,ਵਿਕਰਮ ਸ਼ਰਮਾ ਮੀਡੀਆ ਸਲਾਹਕਾਰ ਰਜਿੰਦਰ ਸਿੰਘ ਕੋਹਲੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ
