ਅਹਿਮਦਗੜ੍ਹ ਵਿਖੇ ਪੰਜ ਰੋਜਾ ਧਾਰਮਿਕ ਸਮਾਗਮ 19 ਤੋਂ ਸ਼ੁਰੂ


ਅਹਿਮਦਗੜ੍ਹ 17 ਨਵੰਬਰ (ਤੇਜਿੰਦਰ ਬਿੰਜੀ)
ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਤਾਬਦੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸਤਾਬਦੀ ਅਤੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਪੰਜ ਰੋਜਾ ਸ਼ਹੀਦੀ ਸਤਾਬਦੀ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਸਿੰਘ ਸਭਾ, ਰੇਲਵੇ ਰੋਡ ਵਿਖੇ 19 ਨਵੰਬਰ ਤੋਂ 23 ਨਵੰਬਰ 2025 ਦਿਨ ਬੁੱਧਵਾਰ ਤੋਂ ਐਤਵਾਰ ਤੱਕ ਕਰਵਾਇਆ ਜਾ ਰਿਹਾ ਹੈ । ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਗੁਲਾਬ ਸਿੰਘ ਅਤੇ ਸੈਕਟਰੀ ਨਿਹਾਲ ਸਿੰਘ ਉੱਭੀ ਨੇ ਦੱਸਿਆ ਕਿ ਮਿਤੀ 19 ਨਵੰਬਰ 2025 ਦਿਨ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਸਵੇਰੇ 11:00 ਵਜੇ ਆਰੰਭ ਹੋਣਗੇ । ਮਿਤੀ 21 ਨਵੰਬਰ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 8:30 ਵਜੇ ਭੋਗ ਪੈਣਗੇ । ਉਪਰੰਤ ਸਵੇਰੇ 9:00 ਵਜੇ ਤੋਂ 10:00 ਵਜੇ ਤੱਕ ਹਜੂਰੀ ਰਾਗੀ ਭਾਈ ਉਂਕਾਰ ਸਿੰਘ ਜੀ ਗੁਰਬਾਣੀ ਕੀਰਤਨ ਕਰਨਗੇ । ਏਸੇ ਹੀ ਦਿਨ ਰਾਤ ਨੂੰ 7:30 ਤੋਂ 9:15 ਵਜੇ ਤੱਕ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਕੀਰਤਨ ਕਰਨਗੇ । ਮਿਤੀ 22 ਨਵੰਬਰ 2025 ਦਿਨ ਸਨਿੱਚਰਵਾਰ ਨੂੰ ਰਾਤ 7:30 ਤੋਂ 9:15 ਵਜੇ ਤੱਕ ਭਾਈ ਨਿਰਭੈ ਸਿੰਘ ਹਜੂਰੀ ਰਾਗੀ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਕੀਰਤਨ ਵਿਖਿਆਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । 350 ਸਾਲਾ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਮਾਰਚ ਮਿਤੀ 23 ਨਵੰਬਰ 2025 ਦਿਨ ਐਤਵਾਰ ਨੂੰ ਸਵੇਰੇ 9:30 ਵਜੇ ਆਰੰਭ ਹੋਵੇਗਾ।
