ਲੁਧਿਆਣਾ ਦੇ ਕਈ ਪਿੰਡਾਂ ਵਿਚ ਹੜ੍ਹ ਦਾ ਖ਼ਤਰਾ !


(ਨਿਊਜ਼ ਟਾਊਨ ਨੈਟਵਰਕ)
ਲੁਧਿਆਣਾ, 5 ਸਤੰਬਰ : ਭਾਖੜਾ ਡੈਮ ਤੋਂ ਲਗਾਤਾਰ ਖ਼ਤਰਾ ਬਰਕਰਾਰ ਹੈ। ਡੈਮ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਇਕ ਫੁਟ ਦੂਰ ਚੱਲ ਰਿਹਾ ਹੈ। ਡੈਮ ਵਿਚੋਂ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਕਈ ਥਾਂਵਾਂ ‘ਤੇ ਤੇਜ਼ ਵਹਾਅ ਕਾਰਨ ਬੰਨ੍ਹਾਂ ਨੂੰ ਖ਼ਤਰਾ ਬਣਿਆ ਹੋਇਆ ਹੈ। ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸਸਰਾਲੀ (ਲੁਧਿਆਣਾ ਪੂਰਬੀ ਖੇਤਰ) ਨੇੜੇ ਸਤਲੁਜ ਦਰਿਆ ਦਾ ਬੰਨ੍ਹ ਬਹੁਤ ਤੇਜ਼ ਪਾਣੀ ਦੇ ਵਹਾਅ ਕਾਰਨ ਅਲਰਟ ਜਾਰੀ ਕੀਤਾ ਹੈ ਕਿ ਇਥੇ ਬੰਨ੍ਹ ਗੰਭੀਰ ਦਬਾਅ ਹੇਠ ਹੈ। ਬੰਨ੍ਹਾਂ ਦੀ ਰੱਖਿਆ ਅਤੇ ਮਜ਼ਬੂਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ, ਜੇ ਬੰਨ੍ਹਾਂ ਵਿਚ ਕੋਈ ਚੀਰ ਜਾਂ ਨੁਕਸਾਨ ਹੁੰਦਾ ਹੈ ਤਾਂ ਕਈ ਪਿੰਡ ਪ੍ਰਭਾਵਿਤ ਹੋ ਸਕਦੇ ਹਨ ਅਤੇ ਪਾਣੀ ਨਾਲ ਘਿਰੇ ਜਾਣ ਦਾ ਖ਼ਤਰਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਸਰਾਲੀ, ਬੂੰਟ, ਰਾਵਤ, ਹਵਾਸ, ਸੀੜਾ, ਬੂਥਗੜ੍ਹ, ਮੰਗਲੀ ਟਾਂਡਾ, ਢੇਰੀ, ਖਵਾਜਕੇ, ਖਾਸੀ ਖੁਰਦ, ਮੰਗਲੀ ਕਾਦਰ, ਮੱਤੇਵਾੜਾ, ਮਾਂਗਟ ਅਤੇ ਮਿਹਰਬਾਨ ਪਿੰਡਾਂ ਨੂੰ ਲੈ ਕੇ ਅਲਰਟ ਕੀਤਾ ਗਿਆ ਹੈ।