ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਐਸ.ਸੀ. ਵਿਭਾਗ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਲਾਇਆ

ਮੋਰਿੰਡਾ, 26 ਅਗਸਤ (ਸੁਖਵਿੰਦਰ ਸਿੰਘ ਹੈਪੀ)
ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਐਸ ਸੀ ਵਿਭਾਗ ਲਈ ਇੱਕ ਸਲਾਹਕਾਰ ਕੌਂਸਲ ਬਣਾਈ ਗਈ ਹੈ। ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਨੂੰ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਖ਼ਬਰ ਸੁਣ ਕੇ ਜਿਥੇ ਪੰਜਾਬ ਦੇ ਐਸ ਸੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉਥੇ ਸ੍ਰ ਚਰਨਜੀਤ ਸਿੰਘ ਚੰਨੀ ਦੇ ਅਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਲੱਡੂ ਵੰਡੇ ਅਤੇ ਇਕ ਦੁਸਰੇ ਆਗੂ ਦਾ ਮੁੰਹ ਮਿੱਠਾ ਕਰਵਾਇਆ। ਇਸ ਸਬੰਧੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਪਨਸਪ ਦੇ ਸਾਬਕਾ ਵਾਇਸ ਚੇਅਰਮੈਨ ਕਸ਼ਮੀਰ ਸਿੰਘ ਬਲਦੇਵ ਨਗਰ, ਲੈਂਡ ਮਾਰਗੇਜ਼ ਬੈਂਕ ਦੇ ਚੇਅਰਮੈਨ ਦਰਸ਼ਨ ਸਿੰਘ ਸੰਧੂ , ਬਲਾਕ ਸੰਮਤੀ ਮੋਰਿੰਡਾ ਦੇ ਵਾਇਸ ਚੇਅਰਮੈਨ ਜਗਜੀਤ ਸਿੰਘ ਲੁਠੇੜੀ, ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਬਲਜਿੰਦਰ ਸਿੰਘ ਸਹੇੜੀ, ਮਾਰਕੀਟ ਕਮੇਟੀ ਮੋਰਿੰਡਾ ਦੇ ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਕਕਰਾਲੀ, ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਮੀਤ ਪ੍ਰਧਾਨ ਹਰਮਿੰਦਰ ਸਿੰਘ ਲੱਕੀ,ਸੈਂਟਰਲ ਕੁਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਵਜ਼ੀਰ ਚੰਦ, ਕਿਸਾਨ ਆਗੂ ਰਣਯੋਧ ਸਿੰਘ ਜੋਤੀ,ਮਹਿਲਾ ਕਾਂਗਰਸ ਦੀ ਆਗੂ ਬਿੰਦਰਪਾਲ ਕੌਰ,ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਅਤੇ ਹਰੀਪਾਲ, ਸੀਨੀਅਰ ਨੌਜਵਾਨ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਬਲਾਕ ਸੰਮਤੀ ਮੈਂਬਰ ਰੋਹਿਤ ਸਭਰਵਾਲ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀ, ਰਾਮਦਾਸੀਆ ਵੈਲਫੇਅਰ ਸੁਸਾਇਟੀ ਦੇ ਆਗੂ ਮਾਸਟਰ ਗੁਰਦੇਵ ਸਿੰਘ ਤੂਰ, ਰਾਸ਼ਟਰੀਆ ਰਵੀਦਾਸ ਸੇਵਾ ਦਲ ਦੇ ਆਗੂ ਠੇਕੇਦਾਰ ਬਲਵੀਰ ਸਿੰਘ ਲਾਲਾ, ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਦੇ ਆਗੂ ਮਹਿੰਦਰ ਸਿੰਘ ਢਿੱਲੋਂ, ਵਾਲਮੀਕਿ ਸਭਾ ਦੇ ਆਗੂ ਮੋਹਨ ਲਾਲ ਕਾਲਾ ਸਾਬਕਾ ਕੌਂਸਲਰ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਹਰਜੀਤ ਸਿੰਘ ਸੋਢੀ, ਸੰਦੀਪ ਸੋਨੂੰ, ਪਿੰਕੀ ਕੌਰ, ਰਿੰਪੀ ਕੁਮਾਰ, ਜਗਰੂਪ ਸਿੰਘ ਅਰਨੌਲੀ , ਜਗਤਾਰ ਸਿੰਘ, ਗੁਰਚਰਨ ਸਿੰਘ ਮਾਣੇ ਮਾਜਰਾ, ਵਰਿੰਦਰ ਸਿੰਘ ਬਾਜਵਾ ਨੇ ਇਸ ਨਿਯੁਕਤੀ ਲਈ ਕੁਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਾਜਨ ਖੜਗੇ, ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਸ ਨਿਯੁਕਤੀ ਨਾਲ ਕਾਂਗਰਸ ਪਾਰਟੀ ਨੂੰ ਭਾਰੀ ਬਲ ਮਿਲੇਗਾ ਕਿਉਂਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸ ਭਾਈਚਾਰੇ ਦੇ ਹਰਮਨ ਪਿਆਰੇ ਨੇਤਾ ਹਨ । ਉਹਨਾਂ ਆਸ ਪ੍ਰਗਟ ਕੀਤੀ ਕਿ ਚਰਨਜੀਤ ਸਿੰਘ ਚੰਨੀ ਜਿਥੇ ਲੋਕ ਸਭਾ ਅੰਦਰ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਅਵਾਜ਼ ਬਣ ਕੇ ਉਹਨਾਂ ਦੀਆਂ ਸਮੱਸਿਆਂਵਾਂ ਨੂੰ ਉਜਾਗਰ ਕਰਦੇ ਹਨ ਅਤੇ ਉਨ੍ਹਾਂ ਤੋਂ ਪਹਿਰਾ ਵੀ ਦਿੰਦੇ ਹਨ। ਉਥੇ ਚੰਨੀ ਪਾਰਟੀ ਵਿੱਚ ਐਸ ਸੀ ਭਾਈਚਾਰੇ ਦੇ ਹੱਕਾਂ, ਹਿਤਾਂ ਅਤੇ ਸਮਸਿਆਵਾਂ ਤੇ ਪਹਿਰਾ ਦੇਣਗੇ।