ਸਾਬਕਾ ਕਾਂਗਰਸੀ MLA ਕੁਲਜੀਤ ਨਾਗਰਾ ਨੇ ਕਈ ਪਿੰਡਾਂ ‘ਚ ਕੀਤਾ ਚੋਣ ਪ੍ਰਚਾਰ

0
Screenshot 2025-12-08 183012

ਆਮ ਆਦਮੀ ਪਾਰਟੀ ਤੋਂ ਦੁਖੀ ਲੋਕ ਕਾਂਗਰਸ ਨੂੰ ਵੱਡੇ ਮਾਰਜਨ ਨਾਲ ਜਿਤਾਉਣਗੇ : ਜੱਲਾ, ਬਿਕਰਮਜੀਤ ਸਿੰਘ

ਫਤਿਹਗੜ੍ਹ ਸਾਹਿਬ, 8 ਦਸੰਬਰ (ਰਾਜਿੰਦਰ ਸਿੰਘ ਭੱਟ) :

ਕਾਂਗਰਸ ਵੱਲੋਂ ਮਾਧੋਪੁਰ ਵਿੱਚ ਚੋਣ ਪ੍ਰਚਾਰ ਰਫ਼ਤਾਰ ਫੜ੍ਹਿਆ ਮਾਧੋਪੁਰ

ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਨੇ ਆਪਣੀ ਰਣਨੀਤੀ ਨੂੰ ਹੋਰ ਤੇਜ਼ ਕਰਦੇ ਹੋਏ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਜੋਨ ਮਾਧੋਪੁਰ ਵਿੱਚ ਚੋਣ ਪ੍ਰਚਾਰ ਕੀਤਾ ਗਿਆ । ਇਸ ਪ੍ਰਚਾਰ ਰੈਲੀ ਵਿੱਚ ਕਾਂਗਰਸ ਵੱਲੋਂ ਜ਼ਿਲ੍ਹਾ ਪਰਿਸ਼ਦ ਜੋਨ ਮਾਧੋਪੁਰ ਤੋਂ ਉਮੀਦਵਾਰ ਗੁਰਪ੍ਰੀਤ ਕੌਰ ਜੱਲ੍ਹਾ ਅਤੇ ਬਲਾਕ ਸੰਮਤੀ ਜੋਨ–2 ਤੋਂ ਉਮੀਦਵਾਰ ਬਿਕਰਮਜੀਤ ਸਿੰਘ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਥਾਨਕ ਲੋਕ ਸ਼ਾਮਲ ਹੋਏ।

ਇਸ ਮੌਕੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ ਵੀ ਮੌਜੂਦ ਸਨ ਜਿਨ੍ਹਾਂ ਨੇ ਵਰਕਰਾਂ ਨੂੰ ਚੋਣੀ ਮੁਹਿੰਮ ਨੂੰ ਹੋਰ ਵਧੇਰੇ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ।

ਰੈਲੀ ਨੂੰ ਸੰਬੋਧਨ ਕਰਦਿਆਂ ਕੁਲਜੀਤ ਸਿੰਘ ਨਾਗਰਾ, ਦਵਿੰਦਰ ਸਿੰਘ ਜੱਲਾ ਅਤੇ ਬਿਕਰਮਜੀਤ ਸਿੰਘ ਨੇ ਮੌਜੂਦਾ ਪੰਜਾਬ ਸਰਕਾਰ ’ਤੇ ਤਿੱਖੇ ਸ਼ਬਦਾਂ ਵਿੱਚ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਵਾਅਦੇ ਕਰਕੇ ਸੱਤਾ ਤਾਂ ਹਾਸਲ ਕਰ ਲਈ, ਪਰ ਹੁਣ ਉਹਨਾਂ ਹੀ ਵਾਅਦਿਆਂ ਤੋਂ ਮੁੱਕਰ ਗਈ ਹੈ। ਇਸ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਰੋਸ ਵਧ ਰਿਹਾ ਹੈ ਅਤੇ ਉਹ ਵਿਕਲਪ ਵਜੋਂ ਕਾਂਗਰਸ ਵੱਲ ਮੁੜ ਰਹੇ ਹਨ।

ਕੁਲਜੀਤ ਸਿੰਘ ਨਾਗਰਾ ਨੇ ਇਲਾਕੇ ਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਸੂਬੇ ਦੀ ਤਰੱਕੀ, ਪਿੰਡਾਂ ਦੀ ਵਿਕਾਸ ਯੋਜਨਾ ਅਤੇ ਹਿੱਤਾਂ ਦੀ ਰੱਖਿਆ ਚਾਹੁੰਦੇ ਹਨ ਤਾਂ ਉਹ ਕਾਂਗਰਸ ਦੇ ਦੋਵੇਂ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਕਾਮਯਾਬ ਕਰਵਾਉਣ। ਉਨ੍ਹਾਂ ਕਿਹਾ ਕਿ ਤਜ਼ਰਬੇਕਾਰ ਉਮੀਦਵਾਰ ਹੀ ਜਨਤਾ ਦੇ ਮੁੱਦੇ ਹੱਲ ਕਰ ਸਕਦਾ ਹੈ, ਜਿਸ ਦੀ ਜ਼ਿੰਮੇਵਾਰੀ ਕਾਂਗਰਸ ਪੂਰੀ ਤਰ੍ਹਾਂ ਨਿਭਾਏਗੀ।

ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਉਤਸ਼ਾਹ ਦੇਖਣਯੋਗ ਸੀ ਅਤੇ ਕਾਂਗਰਸ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਮਾਧੋਪੁਰ ਹੀ ਨਹੀਂ, ਸਾਰੇ ਇਲਾਕੇ ਤੋਂ ਵੱਡਾ ਸਮਰਥਨ ਮਿਲੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਕਰਮਜੀਤ ਸਿੰਘ ਚੀਮਾ, ਹਰਦੇਵ ਸਿੰਘ ਚੀਮਾ, ਅੰਮ੍ਰਿਤਪਾਲ ਸਿੰਘ ਚੀਮਾ, ਗੁਰਚਰਨ ਸਿੰਘ,ਸਤਬੀਰ ਸਿੰਘ ਚੀਮਾ, ਪ੍ਰਭਜੋਤ ਸਿੰਘ ਚੀਮਾ, ਵਰਿੰਦਰ ਸਿੰਘ, ਦੀਪਕ ਕੁਮਾਰ, ਸੰਦੀਪ ਕੁਮਾਰ, ਕੁਲਦੀਪ ਸਿੰਘ, ਹਰਦੀਪ ਸਿੰਘ, ਕਸ਼ਮੀਰ ਸਿੰਘ ਦੀ ਆਦੀ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਅਤੇ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *