ਸਾਬਕਾ DGP ਸੁਮੈਧ ਸੈਣੀ ਨੂੰ ਮਿਲੀ ਰਾਹਤ, SIT ਨੇ ਦਿਤੀ ਕਲੀਨ ਚਿੱਟ


ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ
ਚੰਡੀਗੜ੍ਹ, 8 ਜਨਵਰੀ (ਦੁਰਗੇਸ਼ ਗਾਜਰੀ) : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ 2021 ਵਿੱਚ ਦਾਇਰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸੈਣੀ ਨੂੰ ਬੇਕਸੂਰ ਐਲਾਨਿਆ ਹੈ ਅਤੇ ਅਦਾਲਤ ਵਿੱਚ ਦਾਇਰ ਚਾਰਜਸ਼ੀਟ ਵਿੱਚ ਉਸਨੂੰ ਕਾਲਮ ਨੰਬਰ 2 ਵਿੱਚ ਰੱਖਿਆ ਹੈ। ਲੋਕ ਨਿਰਮਾਣ ਵਿਭਾਗ ਦੇ ਤਤਕਾਲੀ ਕਾਰਜਕਾਰੀ ਇੰਜੀਨੀਅਰ ਨਿਮਰਤਦੀਪ ਸਿੰਘ ਸਮੇਤ ਪੰਜ ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਜਨਵਰੀ ਨੂੰ ਹੋਵੇਗੀ। 2021 ਵਿੱਚ ਵਿਜੀਲੈਂਸ ਵਿਭਾਗ ਨੇ ਨਿਮਰਤਦੀਪ ਸਿੰਘ ਅਤੇ ਸਾਬਕਾ ਡੀਜੀਪੀ ਸੈਣੀ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ। ਬਾਅਦ ਵਿੱਚ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਐਸਐਸ ਸ਼੍ਰੀਵਾਸਤਵ ਦੀ ਅਗਵਾਈ ਵਿੱਚ ਇੱਕ ਐਸਆਈਟੀ ਬਣਾਈ ਗਈ ਸੀ। ਕਾਬਿਲੇਗੌਰ ਹੈ ਕਿ ਵਿਜੀਲੈਂਸ ਵਲੋਂ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ‘ਤੇ ਇਲਜ਼ਾਮ ਲਗਾਏ ਗਏ ਸਨ ਕਿ ਸੁਮੇਧ ਸੈਣੀ ਨੇ ਨਿਮਰਤਦੀਪ ਸਿੰਘ ਅਤੇ ਹੋਰਨਾਂ ਨਾਲ ਸਾਜ ਬਾਜ ਹੋ ਕੇ ਚੰਡੀਗੜ੍ਹ ਸੈਕਟਰ-20 ਡੀ ਵਿਚਲੀ ਕੋਠੀ ਨੂੰ ਪਹਿਲਾਂ ਕਿਰਾਏ ’ਤੇ ਲਿਆ, ਬਾਅਦ ਵਿਚ ਉਸ ਦੀ ਖਰੀਦ ਕਰਨ ਬਾਰੇ ਹੋਏ ਇਕਰਾਰਨਾਮੇ ਦੀ ਗੱਲ ਸਾਹਮਣੇ ਆਈ ਜਦਕਿ ਸੁਮੇਧ ਸੈਣੀ ਵਲੋਂ ਕੋਠੀ ਮਾਲਕ ਸੁਰਿੰਦਰਜੀਤ ਸਿੰਘ ਜਸਪਾਲ ਦੇ ਖਾਤੇ ਵਿਚ ਲੱਖਾਂ ਦਾ ਕਿਰਾਇਆ ਬਣਨ ਦੇ ਬਾਵਜੂਦ ਕਰੋੜਾਂ ਰੁਪਏ ਟਰਾਂਸਫਰ ਕੀਤੇ ਗਏ। ਇਸ ਮਾਮਲੇ ‘ਚ ਨਾਮਜ਼ਦ ਨਿਮਰਤਦੀਪ ਸਿੰਘ
