ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਨਹੀਂ ਰਹੇ


ਰਾਂਚੀ, 4 ਅਗਸਤ, 2025 (ਨਿਊਜ਼ ਟਾਊਨ ਨੈਟਵਰਕ)
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਿਬੂ ਸੋਰੇਨ ਨਹੀਂ ਰਹੇ। ਉਨ੍ਹਾਂ ਨੇ ਲੰਬੀ ਬਿਮਾਰੀ ਤੋਂ ਬਾਅਦ ਅੱਜ ਆਖ਼ਰੀ ਸਾਹ ਲਿਆ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਟਵਿੱਟਰ ‘ਤੇ ਅਪਣੇ ਪਿਤਾ ਦੇ ਦਿਹਾਂਤ ਦੀ ਜਾਣਕਾਰੀ ਦਿਤੀ। ਸ਼ਿਬੂ ਸੋਰੇਨ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਇੰਸਟਾਗ੍ਰਾਮ ‘ਤੇ ਲਿਖਿਆ, ‘ਸਤਿਕਾਰਯੋਗ ਦਿਸ਼ਾਮ ਗੁਰੂ ਜੀ ਸਾਨੂੰ ਸਾਰਿਆਂ ਨੂੰ ਛੱਡ ਕੇ ਚਲੇ ਗਏ ਹਨ। ਅੱਜ ਮੈਂ ਇਕੱਲਾ ਹੋ ਗਿਆ ਹਾਂ।’ ਜ਼ਿਕਰਯੋਗ ਹੈ ਕਿ ਸ਼ਿਬੂ ਸੋਰੇਨ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਰਾਸ਼ਟਰੀ ਰਾਜਧਾਨੀ ਦੇ ਸਰ ਗੰਗਾ ਰਾਮ ਹਸਪਤਾਲ ਵਿਚ ਦਾਖ਼ਲ ਸਨ। ਸ਼ਿਬੂ ਸੋਰੇਨ (81) ਨੂੰ ਜੂਨ ਦੇ ਆਖ਼ਰੀ ਹਫ਼ਤੇ ਗੁਰਦੇ ਨਾਲ ਸਬੰਧਤ ਸਮੱਸਿਆਵਾਂ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।