ਪਟਿਆਲਾ ਜੇਲ ਵਿਚ ਸਾਬਕਾ ਪੁਲਿਸ ਅਧਿਕਾਰੀਆਂ ’ਤੇ ਹਮਲਾ

0
WhatsApp Image 2025-09-10 at 8.24.08 PM

ਜੇਲ ’ਚ ਬੰਦ ਮੁਲਜ਼ਮ ਨੇ ਸਾਬਕਾ DSP ਗੁਰਬਚਨ ਸਿੰਘ ਸਣੇ ਤਿੰਨ ਨੂੰ ਕੀਤਾ ਗੰਭੀਰ ਜ਼ਖ਼ਮੀ


(ਗੁਰਪ੍ਰਤਾਪ ਸਾਹੀ)
ਪਟਿਆਲਾ, 10 ਸਤੰਬਰ : ਪਟਿਆਲਾ ਦੀ ਕੇਂਦਰੀ ਜੇਲ ’ਚ ਸੀ.ਬੀ.ਆਈ ਮਾਮਲੇ ’ਚ ਸਜ਼ਾ ਕੱਟ ਰਹੇ ਸਾਬਕਾ ਡੀ.ਐਸ.ਪੀ ਅਤੇ ਇੰਸਪੈਕਟਰ ਉਤੇ ਜਾਨ ਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਅਧਿਕਾਰੀ ਇੰਸਪੈਕਟਰ ਇੰਦਰਜੀਤ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਡੀ.ਐਸ.ਪੀ ਗੁਰਬਚਨ ਸਿੰਘ ’ਤੇ ਹਮਲਾ ਕੀਤਾ ਗਿਆ ਹੈ। ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ’ਚ ਰਜਿੰਦਰ ਹਾਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੂਰੀ ਕਤਲਕਾਂਡ ਮਾਮਲੇ ’ਚ ਹਵਾਲਾਤੀ ਸੰਦੀਪ ਸਿੰਘ ਸੰਨੀ ਵੱਲੋਂ ਰਾਡ ਨਾਲ ਇਨ੍ਹਾਂ ਸਾਬਕਾ ਅਧਿਕਾਰੀਆਂ ਉੱਤੇ ਹਮਲਾ ਕੀਤਾ ਗਿਆ ਹੈ। ਦੱਸ ਦਈਏ ਕਿ ਸਾਬਕਾ ਅਧਿਕਾਰੀ ਇੰਸਪੈਕਟਰ ਇੰਦਰਜੀਤ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਡੀਐਸਪੀ ਗੁਰਬਚਨ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਹ ਜੇਰੇ ਇਲਾਜ ਹਨ। ਇਹ ਪੂਰਾ ਮਾਮਲਾ ਦੁਪਹਿਰ 12 ਵਜੇ ਦੇ ਕਰੀਬ ਦਾ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *