ਸ਼੍ਰੋਮਣੀ ਅਕਾਲੀ ਦਲ ਨੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ

0
WhatsApp Image 2025-09-05 at 5.43.00 PM

(ਨਿਊਜ਼ ਟਾਊਨ ਨੈਟਵਰਕ)

ਝਬਾਲ, 5 ਸਤੰਬਰ (ਮੱਖਣ ਮਨੋਜ) : ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਤਰਨਤਾਰਨ ਵਲੋਂ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ  ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਹਲਕਾ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ  ਸੁਖਵਿੰਦਰ ਕੌਰ ਰੰਧਾਵਾ ਨੇ ਕੀਤਾ।

ਇਸ ਸਮੇਂ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਮਰੀਜ਼ਾਂ ਦਾ ਚੈਕਅਪ ਕੈਂਪ ਵਿਚ ਪਹੁੰਚੇ ਮਾਹਰ ਡਾਕਟਰਾਂ ਦੀ ਟੀਮ ਨੇ ਕੀਤਾ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿਤੀਆਂ।ਇਸ ਸਮੇਂ ਗੱਲਬਾਤ ਕਰਦਿਆਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਂਦਿਆਂ ਹੀ ਸਰਹੱਦੀ ਲੋਕਾਂ ਨੂੰ ਚੰਗੀਆਂ ਤੇ ਫਰੀ ਵਿੱਦਿਆ ਅਤੇ ਸਿਹਤ ਸਹੂਲਤਾਂ ਦਿਤੀਆਂ ਜਾਣਗੀਆਂ ਜਿਸ ਦੀ ਸਭ ਤੋਂ ਵੱਧ ਲੋੜ ਹੈ।ਇਸ ਸਮੇਂ ਗੁਰਦੁਆਰਾ ਪ੍ਰਬੰਧਕਾਂ ਵਲੋਂ ਰਸੀਵਰ ਬਲਵਿੰਦਰ ਸਿੰਘ ਸਵਰਗਾਪੁਰੀ ਨੇ ਬੀਬੀ ਸੁਖਵਿੰਦਰ ਕੌਰ ਰੰਧਾਵਾ, ਕੰਚਨਪ੍ਰੀਤ ਕੌਰ ਅਤੇ ਸਰਪੰਚ ਮਨਜੀਤ ਕੌਰ ਮੀਆਂਪੁਰ ਤੇ ਹੋਰ ਆਗੂਆਂ ਨੂੰ ਸਨਮਾਨਤ ਕੀਤਾ।ਇਸ ਸਮੇਂ ਕੈਂਪ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਵਿਚ ਮੁੱਖ ਤੌਰ ਤੇ  ਸਾਬਕਾ ਸਰਪੰਚ ਹਰਦਿਆਲ ਸਿੰਘ, ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਪੂਰਨ ਸਿੰਘ ਅੱਡਾ ਝਬਾਲ , ਡਾਇਰੈਕਟਰ ਦਲਜੀਤ ਸਿੰਘ ਐਮਾ, ਸਾਬਕਾ ਸਰਪੰਚ ਬਲਵਿੰਦਰ ਸਿੰਘ ਬਾਬਾ ਲੰਗਾਹ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ ਸਵਰਗਾਪੁਰੀ, ਸਰਪੰਚ ਸੋਨੂੰ ਬਰਾੜ ਦੋਦੇ, ਮਾਣਕ ਝਬਾਲ , ਸਾਬਕਾ ਸਰਪੰਚ ਗੁਰਿੰਦਰ ਸਿੰਘ ਬਾਬਾ ਲੰਗਾਹ, ਸਰਪੰਚ ਵਰਿੰਦਰਜੀਤ ਸਿੰਘ ਹੀਰਾਪੁਰ, ਵੀਰਪਾਲ ਸਿੰਘ ਗੋਲਣ, ਮਨਜੀਤ ਸਿੰਘ ਬਾਊ ਆਸਟ੍ਰੇਲੀਆ, ਹਰਜੀਤ ਸਿੰਘ ਝਬਾਲ, ਸਾਬਕਾ ਸਰਪੰਚ ਮੰਗਲ ਸਿੰਘ ਖੈਰਦੀ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਨਿਸ਼ਾਨ ਸਿੰਘ ਐਮਾ, ਨੰਬਰਦਾਰ ਕੁਲਵੰਤ ਸਿੰਘ, ਬਲਜੀਤ ਸਿੰਘ ਪੰਨੂ ਅੱਡਾ ਝਬਾਲ, ਸਰਬਜੀਤ ਸਿੰਘ ਢਿੱਲੋਂ ਝਬਾਲ ਖੁਰਦ, ਜਥੇਦਾਰ ਨਿਸ਼ਾਨ ਸਿੰਘ ਦੋਦੇ, ਸਾਬਕਾ ਸਰਪੰਚ ਬਲਜੀਤ ਸਿੰਘ ਛਿੱਛਰੇਵਾਲ, ਸਰਪੰਚ ਹਰਪਾਲ ਸਿੰਘ ਐਮਾ, ਸਤਨਾਮ ਸਿੰਘ ਬਾਠ ਮੀਆਂਪੁਰ, ਟਰਾਂਸਪੋਰਟਰ ਹਰਜੀਤ ਸਿੰਘ ਮੀਆਂਪੁਰ, ਬਲਦੇਵ ਸਿੰਘ ਝਬਾਲ, ਪੀ.ਏ. ਸੰਨੀ ਸੈਰੋ, ਰੂਬੀ, ਮੈਨੇਜਰ ਹਰਦੇਵ ਸਿੰਘ ਅਤੇ ਸੁਰਜਨ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *