ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ‘ਮਾਂ’ ਦਾ ਗੋਲੀਆਂ ਮਾਰ ਕੇ ਕਤਲ

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਦਾ ਵੀ ਗੋਲੀਆਂ ਮਾਰ ਕੇ ਕਤਲ

ਗੁਰਦਾਸਪੁਰ, 27 ਜੂਨ, ( ਨਿਊਜ਼ ਟਾਊਨ ਨੈੱਟਵਰਕ ) ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਉਸਦੇ ਕਰੀਬੀ ਸਹਿਯੋਗੀ ਕਰਨਵੀਰ ਦੀ ਵੀਰਵਾਰ ਰਾਤ ਨੂੰ ਲਗਭਗ 9:30 ਵਜੇ ਗੁਰਦਾਸਪੁਰ ਦੇ ਬਟਾਲਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਜਾਣਕਾਰੀ ਮੁਤਾਬਿਕ ਜਦੋਂ ਉਹ ਇੱਕ ਕਾਰ ਵਿੱਚ ਕਿਤੇ ਜਾ ਰਹੇ ਸਨ ਤਾਂ ਬਾਈਕ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਭਗਵਾਨਪੁਰੀਆ ਦੇ ਕਰੀਬੀ ਕਰਨਵੀਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਕਰਨਵੀਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕੁਝ ਗੋਲੀਆਂ ਜੱਗੂ ਦੀ ਮਾਂ ਨੂੰ ਵੀ ਲੱਗੀਆਂ। ਉਸਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਵੀ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਹਮਲਾਵਰ ਭੱਜ ਗਏ। ਪੁਲਿਸ ਨੇ ਇਲਾਕੇ ਨੂੰ ਘੇਰਾ ਪਾ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।