ਗਿਆਨੀ ਰਘੁਬੀਰ ਸਿੰਘ ਵੱਲੋਂ ਵਾਪਿਸ ਲਈ ਗਈ ਪਟੀਸ਼ਨ


ਅੰਮ੍ਰਿਤਸਰ, 30 ਜੂਨ ( ਨਿਊਜ਼ ਟਾਊਨ ਨੈੱਟਵਰਕ ) ਗਿਆਨੀ ਰਘੁਬੀਰ ਸਿੰਘ ਵੱਲੋਂ ਵਾਪਿਸ ਲਈ ਗਈ ਪਟੀਸ਼ਨ। ਇਸ ਜਾਣਕਾਰੀ ਗਿਆਨੀ ਰਘੁਬੀਰ ਸਿੰਘ ਵੱਲੋਂ ਸੋਸ਼ਲ ਮੀਡਿਆ ਤੇ ਇਕ ਵੀਡੀਓ ਜਾਰੀ ਕਰਕੇ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਅਕਾਲ ਤਖ਼ਤ ਦੇ ਮਸਲੇ ‘ਤੇ ਅਦਾਲਤ ਦਾ ਰੁਖ ਕਰਨਾ ਚਰਚਾ ‘ਚ ਸਨ । ਗਿਆਨੀ ਰਘਬੀਰ ਸਿੰਘ ਨੇ ਪਟੀਸ਼ਨ ’ਚ ਕਿਹਾ ਸੀ ਕਿ ਐਸਜੀਪੀਸੀ ਨੇ ਉਨ੍ਹਾਂ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਹੁਣ ਐਸਜੀਪੀਸੀ ਉਨ੍ਹਾਂ ਨੂੰ ਹੈੱਡ ਗ੍ਰੰਥੀ ਸੱਚਖੰਡ ਦਰਬਾਰ ਸਾਹਿਬ ਦੇ ਅਹੁਦੇ ਤੋਂ ਹਟਾਉਣਾ ਚਾਹੁੰਦੀ ਹੈ। ਇਸ ਲਈ ਅਦਾਲਤ ਨੂੰ ਉਨ੍ਹਾਂ ਦੀ ਨੌਕਰੀ ਬਚਾਉਣ ਦੀ ਅਪੀਲ ਕੀਤੀ ਸੀ।
ਪਰ ਇਹ ਅਕਾਲ ਤਖ਼ਤ ਸਾਹਿਬ ਦਾ ਅਪਮਾਨ ਹੈ ਕਿ ਹਾਈ ਕੋਰਟ ਨੂੰ ਇਸ ਮਾਮਲੇ ਵਿੱਚ ਸ਼ਾਮਲ ਕੀਤਾ ਜਾਵੇ। ਕਿਉਂਕਿ ਇਹ ਸਿੱਖ ਪੰਥ ਦੀ ਨੈਤਿਕਤਾ ਦੇ ਵਿਰੁੱਧ ਹੈ ਕਿਉਂਕਿ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਰਵਉੱਚ ਸੰਸਥਾ ਹੈ। ਸਿੱਖ ਪੰਥ ਦੇ ਸਾਰੇ ਫੈਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਏ ਜਾਂਦੇ ਹਨ। ਇਹ ਪਟੀਸ਼ਨ 9 ਜੂਨ ਨੂੰ ਨਵੀਨ ਸ਼ਰਮਾ ਦੁਆਰਾ ਦਾਇਰ ਕੀਤੀ ਗਈ ਸੀ।