ਗਿੱਪੀ ਗਰੇਵਾਲ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀ ਧਮਕੀ

0
SUKH

ਸੁਖਬੀਰ ਸਿੰਘ ਬਾਦਲ ਨੇ ਘੇਰੀ ਮਾਨ ਸਰਕਾਰ, ਕਿਹਾ- ਭਗਵੰਤ ਮਾਨ ਲਵੇ ਜ਼ਿੰਮੇਵਾਰੀ

ਮੋਹਾਲੀ, 17 ਮਾਰਚ (ਨਿਊਜ਼ ਟਾਊਨ ਨੈਟਵਰਕ) : ਪੰਜਾਬੀ ਗਾਇਕ ਹੁਣ ਗੈਂਗਸਟਰਾਂ ਦੇ ਨਿਸ਼ਾਨੇ ’ਤੇ ਆ ਗਏ ਹਨ। ਹੁਣ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਮੁਤਾਬਿਕ ਗਾਇਕ ਨੂੰ ਧਮਕੀ ਭਰਿਆ ਫੋਨ ਆਇਆ ਹੈ। ਇਹ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵਾਇਰਲ ਆਡੀਓ ਦੀ ਨਿਊਜ਼ ਟਾਊਨ ਅਦਾਰਾ ਪੁਸ਼ਟੀ ਨਹੀਂ ਕਰਦਾ ਹੈ। ਵਾਇਰਲ ਆਡੀਓ ’ਚ ਕਿਹਾ ਜਾ ਰਿਹਾ ਹੈ ਕਿ ਉਸਦਾ ਮੈਸੇਜ ਇਗਨੋਰ ਨਾ ਕੀਤਾ ਜਾਵੇ ਨਹੀਂ ਤਾਂ ਗੋਲੀਆਂ ਚਲਾ ਦਿੱਤੀਆਂ ਜਾਣਗੀਆਂ। ਗਿੱਪੀ ਗਰੇਵਾਲ ਨੂੰ ਆਡੀਓ ’ਚ ਇਹ ਵੀ ਕਿਹਾ ਹੈ ਕਿ ਉਹ ਫਿਲਮਾਂ ਬਹੁਤ ਬਣਾ ਰਿਹਾ ਹੈ ਕਿਤੇ ਮੋਹਾਲੀ ’ਚ ਉਸਦੀ ਫਿਲਮ ਨਾ ਬਣਾਉਣੀ ਪਵੇ। ਦੂਜੇ ਪਾਸੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ’ਤੇ ਹੁਣ ਪੰਜਾਬ ਸਰਕਾਰ ਨੂੰ ਘੇਰਿਆ ਹੈ। ਬਾਦਲ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਸਾਡੇ ਸੁਪਰਸਟਾਰ ਗਿੱਪੀ ਗਰੇਵਾਲ ਨੂੰ ਨਾਮੀ ਗੈਂਗਸਟਰ ਗੋਲਡੀ ਬਰਾੜ ਤੋਂ ਧਮਕੀ ਮਿਲੀ ਹੈ। ਇਹ ਧਮਕੀ ਉਸ ਸਮੇਂ ਮਿਲੀ ਜਦੋਂ ਗਿੱਪੀ ਗਰੇਵਾਲ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਇਹ ਉਸ ਸਮੇਂ ਹੋਇਆ ਜਦੋਂ ਉਹ ਹਾਲ ਹੀ ’ਚ ਉਨ੍ਹਾਂ ਦੀ ਮੁਲਾਕਾਤ ਹੋਈ ਸੀ। ਬਾਦਲ ਨੇ ਇਹ ਵੀ ਕਿਹਾ ਕਿ ਪੰਜਾਬ ’ਚ ਹੁਣ ਕੋਈ ਵੀ ਸੁਰੱਖਿਅਤ ਨਹੀਂ ਹੈ, ਕਿਉਂਕਿ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ। ਸੁਰੱਖਿਆ ਹੁਣ ਮੁੱਖ ਮੰਤਰੀ ਦੀ ਮਰਜ਼ੀ ਤੇ ਮਨਸ਼ਾ ’ਤੇ ਤੈਅ ਕੀਤੀ ਜਾਂਦੀ ਹੈ। ਸੀਐੱਮ ਮਾਨ ਵੱਲੋਂ ਸੁਰੱਖਿਆ ਵਾਪਸ ਲੈਣ ਅਤੇ ਇਸ ਨੂੰ ਜਨਤਕ ਕਰਨ ਦੇ ਕਾਰਨ ਪਹਿਲਾਂ ਹੀ ਅਸੀਂ ਆਪਣੇ ਸਭ ਤੋਂ ਵਧੀਆਂ ਗਾਇਕਾਂ ’ਚੋਂ ਇੱਕ ਸਿੱਧੂ ਮੂਸੇਵਾਲਾ ਨੂੰ ਗੁਆ ਦਿੱਤਾ ਹੈ। ਪਰ ਉਨ੍ਹਾਂ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਜੇਕਰ ਕੋਈ ਵੀ ਇਸ ਤਰ੍ਹਾਂ ਦਾ ਘਟਨਾ ਵਾਪਰਦੀ ਹੈ ਤਾਂ ਉਸਦੀ ਜ਼ਿੰਮੇਵਾਰੀ ਸੀਐੱਮ ਭਗਵੰਤ ਮਾਨ ਦੀ ਹੋਵੇਗੀ।

Leave a Reply

Your email address will not be published. Required fields are marked *