ਪ੍ਰਧਾਨ ਮੰਤਰੀ ਮੋਦੀ ਨੂੰ ਤਾਬੜਤੋੜ ਗਾਲ੍ਹਾਂ ਕੱਢਣਵਾਲੀ ਕੁੜੀ ਬੁਰੀ ਫ਼ੰਸੀ, ਕੇਸ ਦਰਜ

ਪ੍ਰਧਾਨ ਮੰਤਰੀ ਮੋਦੀ ਨੂੰ ਤਾਬੜਤੋੜ ਗਾਲ੍ਹਾਂ...
ਨਵੀਂ ਦਿੱਲੀ : ਦਿੱਲੀ ਦੇ ਜੰਤਰ-ਮੰਤਰ ਵਿਖੇ ਕੌਕਰੋਚ ਜਨਤਾ ਪਾਰਟੀ ਦੀ ਅਗਵਾਈ ਹੇਠ ਹੋਏ ਵਿਦਿਆਰਥੀ ਪ੍ਰਦਰਸ਼ਨ ਦੌਰਾਨ ਵਾਇਰਲ ਹੋਈ ਇੱਕ ਵੀਡੀਓ ਦੇ ਮਾਮਲੇ ਵਿੱਚ 25 ਸਾਲਾ ਵਿਦਿਆਰਥਣ ਰੁਚਿਕਾ ਸਿੰਘ ਖ਼ਿਲਾਫ਼ ਅਪਰਾਧਿਕ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਸ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਬਾਰੇ ਕਥਿਤ ਤੌਰ ’ਤੇ ਅਪਮਾਨਜਨਕ ਟਿੱਪਣੀਆਂ ਕਰਨ ਦਾ ਦੋਸ਼ ਲਗਾਇਆ ਗਿਆ ਹੈ।
ਸੁਪਰੀਮ ਕੋਰਟ ਦੀ ਵਕੀਲ ਸਮ੍ਰਿਤੀ ਸਿੰਘ ਚੰਦੇਲ ਦੀ ਸ਼ਿਕਾਇਤ ’ਤੇ 29 ਜੁਲਾਈ ਨੂੰ ਨੋਇਡਾ-ਐਕਸਪ੍ਰੈੱਸਵੇਅ ਪੁਲਿਸ ਥਾਣੇ ਵਿੱਚ ਜ਼ੀਰੋ ਐੱਫਆਈਆਰ ਦਰਜ ਕੀਤੀ ਗਈ। ਮਾਮਲਾ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 352, 353(1) ਅਤੇ 356(1) ਤਹਿਤ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ 23 ਜੁਲਾਈ ਨੂੰ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨ ਦੌਰਾਨ ਰੁਚਿਕਾ ਸਿੰਘ ਨੇ ਜਨਤਕ ਤੌਰ ’ਤੇ ਪ੍ਰਧਾਨ ਮੰਤਰੀ ਵਿਰੁੱਧ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ, ਜਿਸ ਨਾਲ ਸੰਵਿਧਾਨਕ ਅਹੁਦੇ ਦੀ ਮਰਿਆਦਾ ਨੂੰ ਠੇਸ ਪਹੁੰਚੀ ਅਤੇ ਜਨਤਕ ਅਮਨ-ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਪੈਦਾ ਹੋਈ।
ਉੱਤਰ ਪ੍ਰਦੇਸ਼ ਪੁਲਿਸ ਦੇ ਅਧਿਕਾਰੀਆਂ ਅਨੁਸਾਰ, ਕਥਿਤ ਘਟਨਾ ਦਿੱਲੀ ਦੇ ਜੰਤਰ-ਮੰਤਰ ਇਲਾਕੇ ਵਿੱਚ ਵਾਪਰਨ ਕਾਰਨ ਜ਼ੀਰੋ ਐੱਫਆਈਆਰ ਨੂੰ ਅਗਲੀ ਜਾਂਚ ਲਈ ਦਿੱਲੀ ਪੁਲਿਸ ਨੂੰ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।
