ਨੌਜਵਾਨਾਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 3 ਜੂਨ ਨੂੰ ਲਗੇਗਾ ਪਲੇਸਮੈਂਟ ਕੈਂਪ
ਅੰਮ੍ਰਿਤਸਰ 1 ਜੂਨ (ਮਨਜੀਤ ਸਿੰਘ ਸ਼ੇਰਗਿੱਲ )
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 03 ਜੂਨ 2026 ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ।
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਦੱਸਿਆ ਕਿ ਮਿਤੀ 03 ਜੂਨ 2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜਮੀਨੀ ਮੰਜਿਲ ਨੇੜੇ ਸੁਵਿਧਾ ਕੇਂਦਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਆਈ.ਟੀ.ਐਮ ਸਕਿੱਲ ਅਕੈਡਮੀ, ਅਜਾਇਲ ਹਰਬਲਜ ਅਤੇ ਕੇਅਰ ਹੈਲਥ ਇੰਸ਼ੋਰੈਂਸ ਕੰਪਨੀਆਂ ਵੱਲੋਂ ਮਾਰਕੀਟਿੰਗ ਐਸੋਸ਼ਿਏਟ, ਸੈਲਜ ਅਤੇ ਮਾਰਕੀਟਿੰਗ ਮੈਨੇਜਰ, ਰਿਲੈਸ਼ਨਸ਼ਿਪ ਮੈਨੇਜਰ ਆਦਿ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ 10ਵੀਂ, 12ਵੀਂ ਅਤੇ ਗ੍ਰੈਜੂਏਟ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਬੁੱਧਵਾਰ ਸਵੇਰੇ 09:00 ਵਜੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਡੀ.ਸੀ ਦਫਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।
