ਗ੍ਰੰਥੀ ਸਿੰਘ ਵੱਲੋਂ ਨਾਬਾਲਗ਼ਾ ਨਾਲ ਅਸ਼ਲੀਲ ਹਰਕਤਾਂ‌, ਮਾਮਲਾ ਦਰਜ

0
1000728915

ਜਗਰਾਉਂ, 27 ਜੂਨ 2025 (ਨਿਊਜ਼ ਟਾਊਨ ਨੈਟਵਰਕ) :

ਲਾਗਲੇ ਪਿੰਡ ਸਿੱਧਵਾਂ ਬੇਟ ਦੇ ਨਜਦੀਕ ਇੱਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਇੱਕ ਨਬਾਲਗਾ ਲੜਕੀ ਨਾਲ ਅਸ਼ਲੀਲ ਹਰਕਤਾਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਗ੍ਰੰਥੀ ਦੇ ਖਿਲਾਫ ਥਾਣਾ ਸਿੱਧਵਾਂ ਬੇਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿੱਧਵਾਂ ਬੇਟ ਦੇ ਮੁਖੀ ਤੋਂ ਮਿਲੀ ਜਾਣਕਾਰੀ ਮੁਤਾਬਿਕ ਗ੍ਰੰਥੀ

ਵਲੋਂ ਗੁਰੂਘਰ ‘ਚ ਬਣੇ ਆਪਣੇ ਰਿਹਾਇਸ਼ੀ ਕਮਰੇ ਵਿਚ 10 ਸਾਲਾ ਲੜਕੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ ਸਨ ਜਿਸ ਦੀ ਸ਼ਿਕਾਇਤ ਮਿਲਣ ਤੇ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ। ਗ੍ਰੰਥੀ ਗੁਰਚਰਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੀੜਿਤ ਲੜਕੀ ਦੀ ਮਾਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਰਾਹੀਂ ਦੱਸਿਆ ਕਿ ਬੀਤੇ ਕੱਲ ਮੇਰੀ ਲੜਕੀ ਰੋਜ਼ਾਨਾ ਦੀ ਤਰ੍ਹਾਂ ਸ਼ਾਮ 5 ਵਜੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਹੋਰ ਬੱਚਿਆਂ ਨਾਲ ਮੱਥਾ ਟੇਕਣ ਗਈ । ਜਦੋਂ ਉਹ ਘਰ ਆਈ ਤਾਂ ਕਾਫੀ ਡਰੀ ਹੋਈ ਸੀ । ਲੜਕੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਚਰਨ ਸਿੰਘ ਨੇ ਉਨ੍ਹਾਂ ਨੂੰ ਝਾੜੂ ਲਾਉਣ ਅਤੇ
ਗੁਰਦੁਆਰੇ ਵਿਚ ਦਰੀ ਵਿਛਾਉਣ ਲਈ ਕਿਹਾ‌‌ ਲੜਕੀ ਨੇ ਦੱਸਿਆ ਕਿ ਜਦੋਂ ਸਾਰਾ ਕੰਮ ਹੋ ਗਿਆ ਤਾਂ ਗ੍ਰੰਥੀ ਨੇ ਦੂਸਰੇ ਬੱਚਿਆ ਨੂੰ ਬਾਹਰ ਰੋਕ ਦਿੱਤਾ ਤੇ ਉਸਨੂੰ ਕਿਹਾ ਕਿ ਤੂੰ ਮੇਰੇ ਕਮਰੇ ਵਿਚ ਸਫਾਈ ਕਰਦੇ। ਇਸ ਤੋਂ ਬਾਅਦ ਗ੍ਰੰਥੀ ਨੇ ਦਰਵਾਜ਼ਾ ਬੰਦ ਕਰ ਦਿੱਤਾ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗਾ। ਲੜਕੀ ਨੇ ਦੂਜੇ ਦਰਵਾਜ਼ੇ ਰਾਹੀਂ ਭੱਜ ਕੇ ਆਪਣੀ ਇੱਜ਼ਤ ਬਚਾਈ। ਮਾਮਲੇ ਦੀ ਤਫਤੀਸ਼ ਕਰ ਰਹੇ ਸਬ-ਇੰਸਪੈਕਟਰ ਕਮਲਜੀਤ ਕੌਰ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ ਤੇ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਲੈ ਕੇ ਡੂੰਘਾਈ ਨਾਲ ਹੋਰ ਪੁੱਛਗਿੱਛ ਕੀਤੀ ਜਾਵੇਗੀ।

Leave a Reply

Your email address will not be published. Required fields are marked *