ਹਰਸਿਮਰਤ ਬਾਦਲ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਕੀਤੀ ਰਵਾਨਾ –

0
WhatsApp Image 2025-09-02 at 5.43.40 PM

ਬਠਿੰਡਾ, 2 ਸਤੰਬਰ (ਨਿਊਜ਼ ਟਾਊਨ ਨੈਟਵਰਕ) :

ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਹੜ ਪੀੜਤਾਂ ਦੀ ਮਦਦ ਲਈ ਬਠਿੰਡਾ ਤੋਂ ਰਾਸ਼ਨ ਅਤੇ ਪਾਣੀ ਦਾ ਭਰਿਆ ਟਰੱਕ ਰਵਾਨਾ ਕੀਤਾ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵਲੋਂ ਅਕਾਲੀ ਵਰਕਰ ਦੇ ਸਹਿਯੋਗ ਨਾ ਰਾਸ਼ਨ ਇਕੱਠਾ ਕੀਤਾ ਗਿਆ ਸੀ। ਇਸ ਮੌਕੇ ਹੜ ਪੀੜਤਾਂ ਦੀ ਮਦਦ ਲਈ ਹਰਸਿਮਰਤ ਕੌਰ ਬਾਦਲ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਲਗਾਤਾਰ ਹੜ ਪੀੜਤ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜਾਂ ਤੋਂ ਬਾਅਦ ਵੀ ਉਨਾਂ ਲੋਕਾਂ ਦੇ ਵਸੇਵੇ ਦੀ ਮਦਦ ਦੀ ਜ਼ਰੂਰਤ ਪਵੇਗੀ, ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਾਸੀਆਂ ਨੂੰ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਹਰਮੀਤ ਸਿੰਘ ਪਠਾਣਮਾਜਰਾ ਦੇ ਮਾਮਲੇ ‘ਤੇ ਕਿਹਾ ਕਿ ਲੋਕਾਂ ਦਾ ਧਿਆਨ ਭੜਕਾਉਣ ਲਈ ਇਸ ਪਾਰਟੀ ਵਲੋਂ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ।

Leave a Reply

Your email address will not be published. Required fields are marked *