ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਦਾ ਜ਼ੋਰਦਾਰ ਵਿਰੋਧ

ਲੋਕਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ‘ਪਾਣੀ ਚੋਰ ਵਾਪਸ ਜਾਓ’ ਦੇ ਲਗਾਏ ਨਾਅਰੇ

ਲੁਧਿਆਣਾ, 14 ਜੂਨ (ਨਿਊਜ਼ ਟਾਊਨ ਨੈੱਟਵਰਕ) : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ਨਿੱਚਰਵਾਰ ਨੂੰ ਲੁਧਿਆਣਾ ਵਿਖੇ ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਲਈ ਚੋਣ ਪ੍ਰਚਾਰ ਕਰਨ ਪਹੁੰਚੇ ਤਾਂ ਉਨ੍ਹਾਂ ਨੂੰ ਸਥਾਨਕ ਲੋਕਾਂ ਵਲੋਂ ਜ਼ੋਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਮਿਲੀ ਜਾਣਕਾਰੀ ਮੁਤਾਬਕ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਲੁਧਿਆਣਾ ਵਿੱਚ ਪਹੁੰਚੇ ਤਾਂ ਕਈ ਥਾਵਾਂ ‘ਤੇ ਲੋਕਾਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਲੋਕਾਂ ਨੇ ਪਾਣੀ ਦੇ ਮੁੱਦੇ ‘ਤੇ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ ਕੀਤਾ ਅਤੇ ਪਾਣੀ ਚੋਰ ਵਾਪਸ ਜਾਓ ਦੇ ਨਾਅਰੇ ਵੀ ਲਗਾਏ।
ਦਰਅਸਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਜ਼ਿਮਨੀ ਚੋਣਾਂ ਲਈ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਲੁਧਿਆਣਾ ਪਹੁੰਚੇ ਹਨ। ਇਸ ਦੌਰਾਨ ਸਥਾਨਕ ਲੋਕਾਂ ਨੇ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ ਕਰਦਿਆਂ ਉਨ੍ਹਾਂ ਨੂੰ ਪਾਣੀ ਚੋਰ ਵਾਪਸ ਜਾਓ ਦੇ ਨਾਅਰੇ ਲਗਾ ਕੇ ਆਪਣਾ ਰੋਸ ਪ੍ਰਗਟਾਇਆ।
ਦੱਸ ਦਈਏ ਕਿ ਲੁਧਿਆਣਾ ਵਿੱਚ ਆਉਂਦੀ 19 ਜੂਨ ਤਰੀਕ ਨੂੰ ਲੁਧਿਆਣਾ ਪੱਛਮੀ ਹਲਕੇ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ, ਜਿਸ ਦੇ ਲਈ ਨਾਇਬ ਸਿੰਘ ਸੈਣੀ ਦਾ ਨਾਮ ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਵੀ ਸ਼ਾਮਲ ਹੈ ਜਦਕਿ ਅੱਜ ਹੀ ਉਹ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਤਾਂ ਲੋਕਾਂ ਨੇ ਉਨ੍ਹਾਂ ਦਾ ਕਈ ਥਾਵਾਂ ‘ਤੇ ਉਨ੍ਹਾਂ ਦਾ ਵਿਰੋਧ ਕੀਤਾ ਤੇ ਨਾਲ ਕਾਲੀਆਂ ਝੰਡੀਆਂ ਵੀ ਦਿਖਾਈਆਂ।