Heavy rain Alert- ਪੰਜਾਬ ਦੇ 5 ਜ਼ਿਲ੍ਹਿਆਂ ‘ਚ ਫਲੈਸ਼ ਅਲਰਟ; 4 ਵਜੇ ਤੱਕ ਸਾਵਧਾਨ ਰਹਿਣ ਲਈ ਐਡਵਾਇਜ਼ਰੀ

0
Screenshot 2025-08-14 111620

ਪੰਜਾਬ, 14 ਅਗਸਤ, 2025 ( ਨਿਊਜ਼ ਟਾਊਨ ਨੈੱਟਵਰਕ ) :

ਪੰਜਾਬ ਦੇ ਕਈ ਇਲਾਕਿਆਂ ਵਿਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਨੇ ਅੱਜ ਮੀਂਹ ਨੂੰ ਲੈ ਕੇ ਕੁਝ ਇਲਾਕਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ 16 ਅਗਸਤ ਨੂੰ ਸੂਬੇ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਭਾਰੀ ਤੋਂ ਭਾਰੀ ਪੈਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ ਕਾਰਨ ਪੰਜਾਬ ਵਿਚ ਹੜ੍ਹ ਦਾ ਖ਼ਤਰਾ ਵਧ ਗਿਆ ਹੈ।

ਇਸ ਦੇ ਨਾਲ ਹੀ ਕਪੂਰਥਲਾ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਭਾਰੀ ਮੀਂਹ (Heavy rain Alert) ਪੈਣ ਦੀ ਸੰਭਾਵਨਾ ਬਾਰੇ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਹ ਅਲਰਟ ਦੁਪਹਿਰ 4 ਵਜੇ ਤੱਕ ਰਹੇਗਾ।

ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ, ਜਦੋਂ ਕਿ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਇਸ ਸਥਿਤੀ ਨੇ ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਈ ਖੇਤਰ ਇਸ ਸਮੇਂ ਪਾਣੀ ਵਿਚ ਡੁੱਬੇ ਹੋਏ ਹਨ। ਮੌਸਮ ਵਿਭਾਗ ਨੇ ਪੀਲਾ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ 14 ਅਤੇ 15 ਅਗਸਤ ਨੂੰ ਸੂਬੇ ਵਿੱਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਅੱਜ 7 ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ
ਪੰਜਾਬ ਦੇ 7 ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਹੋਰ ਜ਼ਿਲ੍ਹਿਆਂ ਵਿਚ ਮੌਸਮ ਆਮ ਰਹੇਗਾ।

ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ 16 ਅਗਸਤ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਬਾਅਦ ਆਉਣ ਵਾਲੇ ਦਿਨ ਖੁਸ਼ਕ ਰਹਿਣ ਵਾਲੇ ਹਨ ਅਤੇ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਸਕਦਾ ਹੈ।

Leave a Reply

Your email address will not be published. Required fields are marked *