ਮਜੀਠੀਆ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ


(ਦੁਰਗੇਸ਼ ਗਾਜਰੀ)
ਚੰਡੀਗੜ੍ਹ, 17 ਸਤੰਬਰ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ 14 ਅਕਤੂਬਰ ਤਕ ਜਵਾਬ ਦਾਇਰ ਕਰਨ ਦਾ ਹੁਕਮ ਦਿਤਾ ਹੈ। ਨਾਲ ਹੀ ਮਾਮਲੇ ‘ਤੇ ਸਟੇਟਸ ਰਿਪੋਰਟ ਦਾਇਰ ਕਰਨ ਦੇ ਵੀ ਹੁਕਮ ਦਿਤੇ ਹਨ। ਜਾਣਕਾਰੀ ਅਨੁਸਾਰ ਮੋਹਾਲੀ ਦੀ ਹੇਠਲੀ ਅਦਾਲਤ ਵੱਲੋਂ ਉਸਦੀ ਜ਼ਮਾਨਤ ਪਟੀਸ਼ਨ ਰੱਦ ਕੀਤੇ ਜਾਣ ਤੋਂ ਬਾਅਦ, ਹੁਣ ਮਜੀਠੀਆ ਨੇ ਹੁਣ ਹਾਈਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। 25 ਜੂਨ ਨੂੰ ਵਿਜੀਲੈਂਸ ਵਿਭਾਗ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੋਹਾਲੀ ਵਿੱਚ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਅਤੇ ਉਸਨੂੰ ਅੰਮ੍ਰਿਤਸਰ ਸਥਿਤ ਉਸਦੇ ਘਰ ਤੋਂ ਗ੍ਰਿਫਤਾਰ ਕਰ ਲਿਆ। ਮਜੀਠੀਆ ਉਦੋਂ ਤੋਂ ਹਿਰਾਸਤ ਵਿੱਚ ਹੈ। ਉਨ੍ਹਾਂ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਮੰਗੀ ਸੀ, ਜਿਸਨੂੰ ਹੇਠਲੀ ਅਦਾਲਤ ਨੇ 18 ਅਗਸਤ ਨੂੰ ਰੱਦ ਕਰ ਦਿੱਤਾ ਸੀ। ਇਸ ਲਈ, ਮਜੀਠੀਆ ਨੇ ਹੁਣ ਹਾਈ ਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ।