ਪੰਜਾਬ ਸਰਕਾਰ ਵੱਲੋਂ 31 ਜੁਲਾਈ ਦੀ ਛੁੱਟੀ ਦਾ ਐਲਾਨ


ਚੰਡੀਗੜ੍ਹ, 29 ਜੁਲਾਈ 2025 (ਨਿਊਜ਼ ਟਾਊਨ ਨੈਟਵਰਕ) :
ਪੰਜਾਬ ਸਰਕਾਰ ਦੇ ਵੱਲੋਂ ਸਕੂਲਾਂ ਕਾਲਜਾਂ ਵਿੱਚ 31 ਜੁਲਾਈ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰ ਨੇ ਇੱਕ ਅਧਿਕਾਰਿਕ ਤੌਰ ਤੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਹੋਇਆ ਦੱਸਿਆ ਹੈ ਕਿ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਮਿਤੀ 31 ਜੁਲਾਈ 2025 (ਵੀਰਵਾਰ) ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਦੇ ਵਿੱਚ ਰਾਖ਼ਵੀਂ ਦੀ ਬਜਾਏ ਗਜ਼ਟਿਡ ਛੁੱਟੀ ਐਲਾਨੀ ਗਈ ਹੈ।

