‘ਬਠਿੰਡਾ ਜੇਲ੍ਹ ‘ਚ ਕੈਦੀਆਂ ਨਾਲ ਹੋ ਰਹੀ ਬਦਸਲੂਕੀ, ਖੁੱਲ੍ਹੇਆਮ ਵਿਕ ਰਹੇ ਨਸ਼ੇ’

0
kharar

ਹਾਈ ਕੋਰਟ ‘ਚ ਚਾਰ ਵਾਰ ਪ੍ਰਤੀਨਿਧਤਾ ਦੇਣ ਮਗਰੋਂ ਵੀ ਕੋਈ ਕਾਰਵਾਈ ਨਹੀਂ

(ਸੁਮਿਤ ਭਾਖੜੀ)

ਮੋਹਾਲੀ, 27 ਜੂਨ : ਜੇਲ੍ਹ ਵਿਚ ਕੈਦੀਆਂ ਨੂੰ ਬੁਰੀ ਤਰ੍ਹਾਂ ਤਸੀਹੇ ਦਿਤੇ ਜਾ ਰਹੇ ਹਨ ਅਤੇ ਕੁੱਟਿਆ ਜਾ ਰਿਹਾ ਹੈ। ਇੰਨਾ ਹੀ ਨਹੀਂ ਜੇਲ੍ਹ ਵਿਚ ਨਸ਼ੇ ਖੁੱਲ੍ਹੇਆਮ ਵਿਕਦੇ ਹਨ। ਇਹ ਸਭ ਜੇਲ੍ਹ ਅਧਿਕਾਰੀਆਂ ਦੀ ਨੱਕ ਹੇਠ ਹੋ ਰਿਹਾ ਹੈ। ਇਹ ਗੱਲ ਮੋਹਾਲੀ ਦੇ ਵਕੀਲ ਪੀ.ਐਸ. ਵਾਲੀਆ ਨੇ ਕਹੀ।

ਫੇਜ਼- 2 ਮੀਡੀਆ ਸੈਂਟਰ ਮੋਹਾਲੀ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੇ ਦੋਰਾਨ ਐਡਵੋਕੇਟ ਪੀ.ਐਸ ਵਾਲੀਆ ਨੇ ਕਿਹਾ ਕਿ ਬਠਿੰਡਾ ਜੇਲ੍ਹ ਵਿਚ ਹਰ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਹੋ ਰਹੀਆਂ ਹਨ। ਜੇਲ੍ਹ ਅਧਿਕਾਰੀ ਰਿਸ਼ਵਤ ਲੈ ਕੇ ਅੰਦਰੋਂ ਹਰ ਤਰ੍ਹਾਂ ਦਾ ਕੰਮ ਕਰਵਾ ਰਹੇ ਹਨ। ਜਦੋਂ ਕਿ ਜੇਲ੍ਹ ਵਿਚ ਵਿਚਾਰ ਅਧੀਨ ਕੈਦੀਆਂ ਨੂੰ ਕੁੱਟਿਆ ਜਾਂਦਾ ਹੈ, ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚਾਰ ਵਾਰ ਪ੍ਰਤੀਨਿਧਤਾ ਦਾਇਰ ਕੀਤੀ ਹੈ। ਪਰ ਸਰਕਾਰੀ ਵਕੀਲ ਵਲੋਂ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ।

ਐਡਵੋਕੇਟ ਵਾਲੀਆ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਗੁਰਪ੍ਰੀਤ ਸਿੰਘ ਗੋਗੀ ਅਤੇ ਗੌਰਵ ਸ਼ਰਮਾ ਜੇਲ੍ਹ ਵਿਚ ਬੰਦ ਹਨ ਅਤੇ ਉਨ੍ਹਾਂ ਨੂੰ ਜੇਲ੍ਹ ਵਿਚ ਕੁੱਟਿਆ ਜਾਂਦਾ ਹੈ। ਜਦੋਂ ਉਨ੍ਹਾਂ ਨੂੰ ਡਾਕਟਰੀ ਜਾਂਚ ਕਰਵਾਉਣ ਲਈ ਕਿਹਾ ਜਾਂਦਾ ਹੈ, ਤਾਂ ਉਹ ਵੀ ਨਹੀਂ ਕੀਤਾ ਜਾਂਦਾ। ਵਕੀਲ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ਇਸ ਲਈ ਜੇਲ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ। ਵਕੀਲ ਨੇ ਇਹ ਵੀ ਕਿਹਾ ਕਿ ਜਦੋਂ ਹਾਈ ਕੋਰਟ ਦੇ ਜੱਜ ਜੇਲ੍ਹ ਦਾ ਦੌਰਾ ਕਰਦੇ ਹਨ, ਤਾਂ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਨੂੰ ਸਭ ਕੁਝ ਠੀਕ ਦਿਖਾਉਂਦਾ ਹੈ ਅਤੇ ਜੋ ਵੀ ਕਮੀਆਂ ਹਨ, ਉਨ੍ਹਾਂ ਨੂੰ ਭਰੋਸਾ ਦਿਤਾ ਜਾਂਦਾ ਹੈ ਕਿ ਉਹ ਜਲਦੀ ਹੀ ਪੂਰੀਆਂ ਹੋ ਜਾਣਗੀਆਂ ਪਰ ਅਜਿਹਾ ਕੁਝ ਨਹੀਂ ਹੁੰਦਾ।

*ਜੇਲ੍ਹ ਵਿਚ ਪੈਸੇ ਦੇ ਕੇ ਸਭ ਕੁਝ ਉਪਲਬਧ*

ਐਡਵੋਕੇਟ ਵਾਲੀਆ ਨੇ ਕਿਹਾ ਕਿ ਬਠਿੰਡਾ ਜੇਲ੍ਹ ਦੀ ਹਾਲਤ ਅਜਿਹੀ ਹੈ ਕਿ ਜੇਲ੍ਹ ਸਟਾਫ਼ ਨੂੰ ਪੈਸੇ ਦੇ ਕੇ ਉੱਥੇ ਕੁਝ ਵੀ ਉਪਲਬਧ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਹਰ ਤਰ੍ਹਾਂ ਦਾ ਨਸ਼ਾ ਉਪਲਬਧ ਹੈ। ਵਕੀਲ ਨੇ ਕਿਹਾ ਕਿ ਜੇਕਰ ਜਲਦੀ ਤੋਂ ਜਲਦੀ ਜਾਂਚ ਕਰਵਾ ਕੇ ਜੇਲ੍ਹ ਪ੍ਰਸ਼ਾਸਨ ਵਿਰੁੱਧ ਕਾਰਵਾਈ ਨਾ ਕੀਤੀ ਗਈ ਤਾਂ ਜੇਲ੍ਹ ਪ੍ਰਸ਼ਾਸਨ ਵਿਰੁੱਧ ਹਰ ਸੰਭਵ ਸੰਘਰਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *