ਰੈੱਡ ਕਰਾਸ ਦਿਵਸ ਮੌਕੇ ਵਿਦਿਆਰਥੀਆਂ ਨੂੰ ਸੇਫਟੀ, ਬਚਾਉ, ਪੀੜਤਾਂ ਦੀ ਮਦਦ ਕਰਨ ਬਾਰੇ ਦਿੱਤੀ ਜਾਣਕਾਰੀ

ਪਟਿਆਲ਼ਾ (ਰਾਜਿੰਦਰ ਸਿੰਘ ਥਿੰਦ)ਰੈੱਡ ਕਰਾਸ ਗਤੀਵਿਧੀਆਂ ਨੂੰ ਦੁਨੀਆਂ ਵਿੱਚ ਪਹੁੰਚਾਉਣ ਵਾਲੇ ਭਾਈ ਘਨ੍ਹਈਆ ਜੀ ਅਤੇ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਸ੍ਰ ਜੀਨ ਹੈਨਰੀ ਡਿਊਨਾ ਜੀ ਨੂੰ ਸਮਰਪਿਤ ਦਿਵਸ਼ ਮੌਕੇ ਫਸਟ ਏਡ, ਸੇਫਟੀ, ਸਿਹਤ ਜਾਗਰੂਕਤਾ ਮਿਸ਼ਨ ਦੇ ਚੀਫ ਟ੍ਰੇਨਰ ਅਤੇ ਰੈੱਡ ਕਰਾਸ ਦੇ ਸੇਵਾ ਮੁਕਤ ਟ੍ਰੇਨਿੰਗ ਅਫਸਰ ਸ਼੍ਰੀ ਕਾਕਾ ਰਾਮ ਵਰਮਾ ਵਲੋਂ ਐਸ ਐਮ ਇੰਟਰਨੈਸ਼ਨਲ ਹਾਈ ਸਕੂਲ ਵਿਖੇ ਵਿਦਿਆਰਥੀਆਂ, ਅਧਿਆਪਕਾਂ ਨੂੰ ਰੈਡ ਕਰਾਸ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੰਕਟ ਸਮੇਂ ਆਪਣੇ ਬਚਾਅ ਅਤੇ ਪੀੜਤਾਂ ਦੀ ਸਹਾਇਤਾ ਕਰਨ ਦੀ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ, ਅੱਗਾਂ ਦੀਆਂ ਕਿਸਮਾਂ ਅਤੇ ਸਿਲੰਡਰਾਂ ਦੀ ਵਰਤੋਂ, ਗਰਮੀਆਂ ਵਿੱਚ ਹੀਟ ਬੈਵ, ਸੰਨ ਸਟਰੋਕ, ਹੈਜ਼ਾ, ਡਿਹਾਇਡਰੈਸਨ, ਥਰਮਾਮੀਟਰ ਦੀ ਵਰਤੋਂ ਅਤੇ ਬੁਖਾਰ ਘਟਾਉਣ ਲਈ ਠੰਡੇ ਪਾਣੀ ਦੀਆਂ ਪੱਟੀਆਂ ਆਦਿ ਬਾਰੇ ਜਾਣਕਾਰੀ ਦਿੱਤੀ। ਜ਼ਰੂਰਤ ਪੈਣ ਤੇ ਪੁਲਿਸ, ਐਂਬੂਲੈਂਸਾਂ, ਫਾਇਰ ਬ੍ਰਿਗੇਡ ਨੂੰ ਸੂਚਨਾ ਦੇਣ ਹਿੱਤ ਹੈਲਪ ਲਾਈਨ ਨੰਬਰਾਂ ਦੀ ਵਰਤੋਂ ਬਾਰੇ ਦਸਿਆ। ਪ੍ਰਿੰਸੀਪਲ ਸ਼੍ਰੀਮਤੀ ਜਸਵਿੰਦਰ ਕੌਰ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਅਧਿਆਪਕਾਂ ਪੁਲਿਸ ਫੈਕਟਰੀ ਕਰਮਚਾਰੀਆਂ ਐਨ ਐਸ ਐਸ ਵੰਲਟੀਅਰਾਂ ਨੂੰ ਸਿਹਤ, ਸੁਰੱਖਿਆ, ਬਚਾਉ, ਮਦਦ ਹਿੱਤ ਜਾਗਰੂਕ ਕਰਨ ਲਈ ਸੀਨੀਅਰ ਸਿਟੀਜਨ ਸ਼੍ਰੀ ਕਾਕਾ ਰਾਮ ਵਰਮਾ ਵਲੋਂ ਪ੍ਰਸੰਸਾਯੋਗ ਉਪਰਾਲੇ ਕੀਤੇ ਜਾ ਰਹੇ ਹਨ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਿਯਮਾਂ, ਕਾਨੂੰਨਾਂ, ਅਸੂਲਾਂ, ਫਰਜ਼ਾਂ ਦੀ ਪਾਲਣਾ ਕਰਨ, ਪੀੜਤਾਂ ਦੀ ਸਹਾਇਤਾ ਕਰਨ ਲਈ ਉਤਸ਼ਾਹਿਤ ਕੀਤਾ, ਪੀੜਤਾਂ ਦੀ ਮਦਦ ਕਰਨ ਵਾਲੇ ਬਹਾਦਰ ਵਿਦਿਆਰਥੀਆਂ ਨੂੰ ਭਾਰਤ, ਪੰਜਾਬ, ਸਰਕਾਰਾਂ ਅਤੇ ਡੈਡੀਕੇਟਿਡ ਬ੍ਰਦਰਜ਼ ਗਰੁੱਪ ਪਟਿਆਲਾ ਵੱਲੋ ਸਨਮਾਨਿਤ ਕੀਤਾ ਜਾਂਦਾ ਹੈ, ਵਿਦਿਆਰਥੀਆਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀ ਜਾਣਕਾਰੀ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਨਹੀਂ ਹੈ।
