ਜਗਮੋਹਨ ਸਿੰਘ ਮੁੰਧੋਂ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋਏ

ਕੁਰਾਲੀ, 2 ਜੂਨ (ਰਾਜਾ ਸਿੰਘ ਭੰਗੂ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੀ ਚੋਣ ਲੜ ਚੁੱਕੇ ਜਗਮੋਹਨ ਸਿੰਘ ਮੁੰਧੋ ਸੰਗਤੀਆਂ ਅੱਜ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਪੰਜਾਬ, ਪੰਜਾਬੀਅਤ ਅਤੇ ਪੰਥਕ ਹਿੱਤਾਂ ਦੀ ਮਜ਼ਬੂਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਗਮੋਹਨ ਸਿੰਘ ਮੁੰਧੋ ਸੰਗਤੀਆਂ ਵਰਗੇ ਤਜਰਬੇਕਾਰ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਆਗੂਆਂ ਦੇ ਪਾਰਟੀ ਨਾਲ ਜੁੜਨ ਨਾਲ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨਾ ਹੈ ਅਤੇ ਇਸ ਲਈ ਹਰ ਵਰਗ ਨੂੰ ਨਾਲ ਜੋੜਿਆ ਜਾ ਰਿਹਾ ਹੈ। ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਜਗਮੋਹਨ ਸਿੰਘ ਮੁੰਧੋ ਸੰਗਤੀਆਂ ਨੇ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੀ ਵਿਚਾਰਧਾਰਾ ਅਤੇ ਪੰਜਾਬ ਦੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਮੌਕੇ ਸਤਨਾਮ ਸਿੰਘ ਮੁੰਧੋਂ, ਸੁਖਚੈਨ ਸਿੰਘ ਕੁਰਾਲੀ ਅਤੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
ਤਸਵੀਰ ਨਾਲ ਨੱਥੀ ਹੈ।
