ਜਲੰਧਰ RTI ਕਾਰਕੁਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਜਲੰਧਰ, 30 ਮਈ (ਨਿਊਜ਼ ਟਾਊਨ ਨੈਟਵਰਕ) : ਇਥੇ ਚਿੱਟੇ ਦਿਨ ਹੀ ਅਣਪਛਾਤਿਆਂ ਵੱਲੋਂ ਕਤਲ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸ ਦਈਏ ਕਿ ਆਰਟੀਆਈ ਕਾਰਕੁੰਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅਣਪਛਾਤੇ ਹਮਲਾਵਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸ ਦਈਏ ਕਿ ਜਲੰਧਰ-ਲੁਧਿਆਣਾ ਹਾਈਵੇਅ ‘ਤੇ ਚਹੇੜੂ ਨੇੜੇ ਅਣਪਛਾਤੇ ਹਮਲਾਵਰਾਂ ਨੇ ਵਕੀਲ ਸਿਮਰਨਜੀਤ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਸੂਤਰਾਂ ਨੇ ਦੱਸਿਆ ਕਿ ਪੀੜਤ ਨੂੰ ਸਿੱਧਾ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਉਸ ਨੂੰ ਕਈ ਗੋਲੀਆਂ ਲੱਗੀਆਂ ਸਨ। ਕਤਲ ਦੇ ਪਿੱਛੇ ਦਾ ਮੁੱਖ ਕਾਰਨ ਕੀ ਹੈ ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਟੀਮਾਂ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਡੀਆਈਜੀ, ਜਲੰਧਰ ਰੇਂਜ, ਨਵੀਨ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੂੰ ਕਪੂਰਥਲਾ ਕੰਟਰੋਲ ਰੂਮ ‘ਤੇ ਲਾਸ਼ ਦੀ ਬਰਾਮਦਗੀ ਦੇ ਸਬੰਧ ਵਿੱਚ ਇੱਕ ਕਾਲ ਆਈ ਸੀ। ਜਦੋਂ ਟੀਮ ਉੱਥੇ ਪਹੁੰਚੀ ਤਾਂ ਘਟਨਾ ਸਥਾਨ ਤੋਂ ਇੱਕ .32 ਬੋਰ ਪਿਸਤੌਲ ਅਤੇ ਇੱਕ 12 ਬੋਰ ਰਾਈਫਲ ਬਰਾਮਦ ਹੋਈ। ਅਧਿਕਾਰੀਆਂ ਨੇ ਜਾਂਚ ਦੇ ਹਿੱਸੇ ਵਜੋਂ ਨੇੜਲੇ ਇਲਾਕਿਆਂ ਤੋਂ ਸੀਸੀਟੀਵੀ ਫੁਟੇਜ ਵੀ ਇਕੱਠੀ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
