ਜਥੇਦਾਰ ਗੜਗੱਜ ਨੇ ਸਾਬਕਾ ਰਾਜਪਾਲ ਮਲਿਕ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

0
GADGAJ

ਕਿਹਾ, ਸ੍ਰੀ ਮਲਿਕ ਨੇ ਨਿਧੜਕ ਹੋ ਕੇ ਪੰਜਾਬ ਤੇ ਸਿੱਖਾਂ ਲਈ ਅਵਾਜ਼ ਬੁਲੰਦ ਕੀਤੀ

ਅਮ੍ਰਿਤਸਰ, 5 ਅਗੱਸਤ (ਨਿਊਜ਼ ਟਾਊਨ ਨੈਟਵਰਕ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਾਬਕਾ ਰਾਜਪਾਲ ਸ੍ਰੀ ਸਤਿਆਪਾਲ ਮਲਿਕ ਦੇ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਸਤਿਆਪਾਲ ਮਲਿਕ ਨੇ ਨਿਧੜਕ ਹੋ ਕੇ ਪੰਜਾਬ ਅਤੇ ਖ਼ਾਸਕਰ ਸਿੱਖਾਂ ਲਈ ਅਵਾਜ਼ ਉਠਾਈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਪਰ ਸੰਘਰਸ਼ ਕਰ ਰਹੇ ਸਨ ਤਾਂ ਸ੍ਰੀ ਸਤਿਆਪਾਲ ਮਲਿਕ ਨੇ ਉਨ੍ਹਾਂ ਦੇ ਹੱਕ ਵਿਚ ਸਰਕਾਰ ਕੋਲ ਅਵਾਜ਼ ਚੁੱਕੀ। ਇਸ ਦੇ ਨਾਲ ਹੀ ਸ੍ਰੀ ਮਲਿਕ ਨੇ ਭਾਰਤ ਦੀ ਕਾਂਗਰਸ ਸਰਕਾਰ ਵਲੋਂ 1984 ਵਿਚ ਕੀਤੇ ਗਏ ਫ਼ੌਜੀ ਹਮਲੇ ਨੂੰ ਵੀ ਗਲਤ ਕਰਾਰ ਦਿਤਾ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ।

Leave a Reply

Your email address will not be published. Required fields are marked *