ਗੁਰਦੁਆਰਾ ਮਾਤਾ ਗੁਜਰੀ ਸਵਰਾਜ ਨਗਰ ਵਿਖੇ ਸਲਾਨਾ ਗੁਰਮਤਿ ਸਮਾਗਮ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਲੁਆਈ ਹਾਜ਼ਰੀ

0

ਖਰੜ, ( ਅਵਤਾਰ ਸਿੰਘ):-ਗੁਰਦੁਆਰਾ ਮਾਤਾ ਗੁਜਰੀ ਜੀ ਖਰੜ ਵਿਖੇ ਧੰਨ ਮਾਤਾ ਗੁਜਰੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਂਦੇ ਤਿੰਨ ਦਿਨਾਂ ਸਲਾਨਾ ਗੁਰਮਤਿ ਸਮਾਗਮ ਦੇ ਸਬੰਧ ਵਿੱਚ ਅੱਜ ਅਖੀਰਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਅਲੌਕਿਕ ਕੀਰਤਨ ਦੀਵਾਨ ਸਜਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਪੰਥ ਦੇ ਮਹਾਨ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ । ਮਾਤਾ ਗੁਜਰੀ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਵਰਾਜ ਨਗਰ ਖਰੜ ਅਤੇ ਅਵਤਾਰ ਸਿੰਘ ਸੈਂਪਲਾ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇ ਦਸਿਆ ਕਿ  ਇਸ ਗੁਰਮਤਿ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਬੰਬ, ਕਵੀਸ਼ਰੀ ਜੱਥਾ ਬੀਬੀ ਸੰਦੀਪ ਕੋਰ ਲਹਿਲ ਅਤੇ ਗੁਰਦੁਆਰਾ ਸ੍ਰੀ ਫ਼ਤਿਹਗੜ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਬ ਗਿਆਨੀ ਸਤਨਾਮ ਸਿੰਘ ਜੀ ਕਥਾ ਵਿਚਾਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਇਸ ਸਮਾਗਮ ਵਿੱਚ ਵਿਸ਼ੇਸ਼ ਤੋਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਰਾਂ ਨੇ ਸੰਗਤਾਂ ਚ ਹਾਜ਼ਰੀ ਭਰੀ । ਉਨ੍ਹਾਂ ਆਪਣੇ ਸੰਬੋਧਨ ਵਿੱਚ ਸੰਗਤਾਂ ਨੂੰ ਪੰਥ ਅੱਗੇ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਤੋ ਸੁਚੇਤ ਕਰਦਿਆਂ ਪੰਥ ਵਿਰੋਧੀ ਤਾਕਤਾਂ ਦਾ ਇਕਜੁੱਟਤਾ ਨਾਂਲ ਮੁਕਾਬਲਾ ਕਰਨ ਲਈ ਸਾਂਝੇ ਯਤਨ ਕਰਨ ਦੀ ਤਾਕੀਦ ਕੀਤੀ । ਇਸ ਮੋਕੇ ਸਮਾਗਮ ਵਿੱਚ ਵਿਸ਼ੇਸ਼ ਤੌਰ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਮੀ ਬੁਲਾਰੇ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ, ਹਲਕਾ ਇੰਚਾਰਜ ਖਰੜ ਰਵਿੰਦਰ ਸਿੰਘ ਖੇੜਾ ਅਤੇ ਸਮੂਹ ਅਹੁਦੇਦਾਰਾਂ ਗੁਰੂਦੁਆਰਾ ਪ੍ਰਬੰਧਕ ਕਮੇਟੀ ਸਵਰਾਜ ਨਗਰ ਖਰੜ ਹਾਜ਼ਰ ਸਨ।

Leave a Reply

Your email address will not be published. Required fields are marked *

You may have missed