ਜੋਬਨ ਰੰਧਾਵਾ ਨੇ ਚੇਅਰਮੈਨ, ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

0
Screenshot 2025-11-17 163119

ਧਾਰੀਵਾਲ, 17 ਨਵੰਬਰ (ਇੰਦਰ ਜੀਤ) ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਜੋਬਨ ਰੰਧਾਵਾ ਨੂੰ ਪਾਰਟੀ ਵੱਲੋ ਦਿੱਤੀ ਗਈ ਵੱਡੀ ਜਿੰਮੇਵਾਰੀ ਤਹਿਤ ਉਨ੍ਹਾਂ ਨੇ ਅੱਜ ਜਿਲੇ ਦੀ ਸਮੁੱਚੀ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਚੇਅਰਮੈਨ, ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਬਟਾਲਾ ਸ਼ੈਰੀ ਕਲਸੀ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਅਮਰਪਾਲ ਸਿੰਘ, ਕਾਦੀਆ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਹਲਕਾ ਇੰਚਾਰਜ ਰਮਨ ਬਹਿਲ, ਬਲਬੀਰ ਸਿੰਘ ਪਨੂੰ, ਜਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ, ਡਾਕਟਰ ਕਮਲਜੀਤ ਸਿੰਘ ਕੇ.ਜੇ., ਸ਼ਮਸ਼ੇਰ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਨੇ ਨਵ- ਨਿਯੁਕਤ ਚੇਅਰਮੈਨ ਜੋਬਨ ਰੰਧਾਵਾ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਰੰਧਾਵਾ ਨੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ, ਮੁਨੀਸ਼ ਸਿਸੋਦੀਆ ਇੰਚਾਰਜ ਪੰਜਾਬ, ਅਮਨ ਅਰੋੜਾ ਸੂਬਾ ਪ੍ਰਧਾਨ ਪੰਜਾਬ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਇਸ ਨਿਮਾਣੇ ਵਲੰਟੀਅਰ ਨੂੰ ਪਹਿਲਾਂ ਜ਼ਿਲੇ ਗੁਰਦਾਸਪੁਰ ਆਪ ਪਾਰਟੀ ਦੇ ਪ੍ਰਧਾਨ ਦੀ ਜਿੰਮੇਵਾਰੀ ਸੌਪੀ ਅਤੇ ਇਸ ਤੋਂ ਬਆਦ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦੀ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਹੈ। ਉਨਾਂ ਕਿਹਾ ਕਿ ਉਹ ਪਾਰਟੀ ਨੂੰ ਪੂਰਨ ਭਰੋਸਾ ਦਿੰਦੇ ਹਨ ਕਿ ਉਹ ਉਨਾਂ ਦੇ ਵਿਸ਼ਵਾਸ ’ਤੇ ਖਰ੍ਹਾ ਉੱਤਰਨਗੇ ਅਤੇ ਲੋਕਹਿੱਤ ਕਾਰਜਾਂ ਨੂੰ ਯਕੀਨੀ ਬਣਾਉਣਗੇ। ਨਵ-ਨਿਯੁਕਤ ਚੇਅਰਮੈਨ ਜੋਬਨ ਰੰਧਾਵਾ ਨੇ ਅੱਗੇ ਕਿਹਾ ਕਿ ਉਹ ਜਿਲ੍ਹੇ ਅੰਦਰ ਜਿਲ੍ਹਾ ਪਲਾਨਿੰਗ ਕਮੇਟੀ ਰਾਹੀ ਜਿਲ੍ਹੇ ਵਿੱਚ ਵੱਡੇ ਪ੍ਰੋਜੈਕਟ ਲਿਆ ਕੇ ਜਿਲ੍ਹੇ ਦੇ ਵਿਕਾਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਗੇ ਅਤੇ ਸਮੁੱਚੀ ਪਾਰਟੀ ਦੀ ਲੀਡਰਸ਼ਿਪ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਕਰਵਾਉਣਗੇ। ਉਨ੍ਹਾਂ ਕਿਹਾ ਕਿ ਵਲੰਟੀਅਰ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰ ਦਾ ਪਾਰਟੀ ਵਲੋਂ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਉਹ ਵੀ ਆਮ ਘਰ ਵਿਚੋਂ ਹਨ ਅਤੇ ਉਨਾਂ ਦਾ ਕੋਈ ਸਿਆਸੀ ਪਿਛੋਕੜ ਨਹੀਂ ਹੈ ਪਰ ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਲਾਈਨ ਵਿੱਚ ਖੜੇ ਆਖੀਰਲੇ ਵਲੰਟੀਅਰ ਨੂੰ ਮਾਣ-ਸਤਿਕਾਰ ਦਿੰਦੀ ਹੈ।ਇਸ ਮੌਕੇ ਰਾਜੀਵ ਸ਼ਰਮਾ, ਲੋਕ ਸਭਾ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ, ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਯਸਪਾਲ ਚੌਹਾਨ, ਨਗਰ ਕੌਂਸਲ ਧਾਰੀਵਾਲ ਦੇ ਪ੍ਰਧਾਨ ਅਸ਼ਵਨੀ ਦੁੱਗਲ, ਵਾਈਸ ਪ੍ਰਧਾਨ ਦੀਪਕ ਕੁਮਾਰ ਰਿੰਟੂ ਸਮੇਤ ਜਿਲ੍ਹਾ ਗੁਰਦਾਸਪੁਰ ਦੇ ਪਾਰਟੀ ਦੇ ਆਗੂ ਤੇ ਵਾਲੰਟੀਅਰ ਆਦਿ ਮੋਜੂਦ ਸਨ।

Leave a Reply

Your email address will not be published. Required fields are marked *