ਕਲਯੁੱਗੀ ਨੂੰਹ ਨੇ ਭੈਣਾਂ ਨਾਲ ਮਿਲ ਕੇ ਸੱਸ ਨਾਲ ਕੀਤਾ ਵੱਡਾ ਕਾਂਡ, ਮਾਮਲਾ ਦਰਜ


ਤਰਨਤਾਰਨ, 06 ਅਗਸਤ 2025 ( ਨਿਊਜ਼ ਟਾਊਨ ਨੈੱਟਵਰਕ ) :
ਤਰਨਤਾਰਨ ਦੇ ਪਿੰਡ ਭੁੱਲਰ ਵਿਖੇ ਨੂੰਹ ਵੱਲੋਂ ਆਪਣੀਆਂ ਭੈਣਾ ਸਮੇਤ ਕਥਿਤ ਤੌਰ ’ਤੇ ਸੱਸ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਦੌਰਾਨ ਜਖਮੀ ਹੋਈ 55 ਸਾਲਾ ਔਰਤ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਦੂਜੇ ਪਾਸੇ ਇਲਾਕੇ ਨਾਲ ਸਬੰਧਤ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਜਖਮੀ ਮਹਿਲਾ ਦੇ ਬਿਆਨ ਕਲਮਬੰਦ ਕਰਕੇ ਉਸਦੀ ਨੂੰਹ ਤੇ ਨੂੰਹ ਦੀਆਂ ਦੋ ਹੋਰ ਭੈਣਾ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ।
ਕੁਲਵਿੰਦਰ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਪਿੰਡ ਭੁੱਲਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੇ ਘਰ ਵਿਚ ਮੌਜੂਦ ਸੀ ਕਿ ਸ਼ਾਮ ਕਰੀਬ 7 ਵਜੇ ਉਸਦੀ ਨੂੰਹ ਮਾਰਵੀ ਉਰਫ ਸੁਮਨ ਕੌਰ ਪਤਨੀ ਹਰਪ੍ਰੀਤ ਸਿੰਘ ਨੇ ਆਪਣੀਆਂ ਭੈਣਾ ਪੂਨਮ ਕੌਰ ਅਤੇ ਕੋਮਲਪ੍ਰੀਤ ਕੌਰ ਪੁੱਤਰੀਆਂ ਜਰਨੈਲ ਸਿੰਘ ਵਾਸੀ ਪਿੰਡ ਕੱਥੂ ਨੰਗਲ ਜੋ ਹੁਣ ਭੁੱਲਰ ਵਿਖੇ ਹੀ ਰਹਿੰਦੀਆਂ ਹਨ, ਸਮੇਤ ਉਸਦੇ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕੀਤੀ ਅਤੇ ਸੱਟਾਂ ਲਗਾ ਦਿੱਤੀਆਂ।
ਜਦੋਕਿ ਉਸ ਨੂੰ ਧਮਕੀਆਂ ਵੀ ਦਿੱਤੀਆਂ । ਜਖਮੀ ਹੋਣ ਕਰਕੇ ਉਹ ਤਰਨਤਾਰਨ ਦੇ ਸਿਵਲ ਹਸਪਤਾਲ ਵਿਚ ਦਾਖਲ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਕੌਰ ਦੇ ਬਿਆਨਾਂ ’ਤੇ ਮਾਰਵੀ, ਪੂਨਮ ਕੌਰ ਅਤੇ ਕੋਮਲਪ੍ਰੀਤ ਕੌਰ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।