ਕਰਨ ਔਜਲਾ ਅਤੇ ਹਨੀ ਸਿੰਘ ਨੇ ਆਪਣੇ ਵਿਵਾਦਿਤ ਗਾਣਿਆਂ ਲਈ ਮੰਗੀ ਮੁਆਫ਼ੀ


ਮੋਹਾਲੀ, 11 ਅਗੱਸਤ (ਨਿਊਜ਼ ਟਾਊਨ ਨੈੱਟਵਰਕ) :
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਸਿਆ ਕਿ ਅੱਜ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਨੂੰ ਬੁਲਾਇਆ ਗਿਆ ਸੀ ਪਰ ਦੋਵੇਂ ਦੇਸ਼ ਤੋਂ ਬਾਹਰ ਹਨ, ਇਸ ਕਰ ਕੇ ਉਹ ਅੱਜ ਨਹੀਂ ਪਹੁੰਚ ਸਕੇ। ਰਾਜ ਲਾਲੀ ਗਿੱਲ ਨੇ ਕਿਹਾ ਕਿ ਮੇਰੀ ਦੋਵਾਂ ਗਾਇਕਾ ਨਾਲ ਫ਼ੋਨ ’ਤੇ ਗੱਲਬਾਤ ਹੋਈ ਹੈ ਅਤੇ ਦੋਵਾਂ ਗਾਇਕਾ ਨੇ ਜਲਦ ਉਨ੍ਹਾਂ ਨੂੰ ਮਹਿਲਾ ਕਮਿਸ਼ਨ ਦਫ਼ਤਰ ’ਚ ਪੇਸ਼ ਹੋਣ ਦਾ ਭਰੋਸਾ ਦਿਤਾ ਹੈ। ਇਸ ਦੇ ਨਾਲ ਹੀ ਗਾਣਿਆਂ ’ਚ ਬਦਲਾਅ ਲਈ ਮੰਗਿਆ ਕੁੱਝ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗੀਤ ਜਾਂ ਵੀਡੀਉ ’ਚ ਮਾਵਾਂ-ਭੈਣਾਂ ਲਈ ਅਜਿਹੀ ਸ਼ਬਦਾਵਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਵਾਂ ਗਾਇਕਾਂ ਨੇ ਮੇਰੇ ਕੋਲੋਂ ਇਨ੍ਹਾਂ ਗੀਤਾਂ ਲਈ ਮੁਆਫ਼ੀ ਵੀ ਮੰਗੀ ਹੈ।