ਕੌਮੀ ਇਨਸਾਫ ਮੋਰਚੇ ਨੇ 15 ਅਗਸਤ ਨੂੰ ‘ਕਾਲੇ ਦਿਵਸ’ ਵਜੋਂ ਮਨਾਇਆ

0
Screenshot 2025-08-16 162356

ਮਲੇਰਕੋਟਲਾ ‘ਚ ਮੁਸਲਿਮ ਭਾਈਚਾਰੇ ਨੇ ਲਗਾਇਆ ਫਲਾਂ ਦਾ ਲੰਗਰ

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀਆਂ ਲਈ ਇਨਸਾਫ ਦੀ ਮੰਗ
ਕਿਹਾ, ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣਾ ਘੱਟ ਗਿਣਤੀਆਂ ਵਿਚ ਸਹਿਮ


ਮਲੇਰਕੋਟਲਾ, 16 ਅਗਸਤ (ਮੁਨਸ਼ੀ ਫਾਰੂਕ) : ਦੇਸ਼ ਭਰ ਵਿਚ ਜਿੱਥੇ ਅਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ ਉੱਥੇ ਹੀ ਕੌਮੀ ਇਨਸਾਫ ਮੋਰਚਾ ਮੋਹਾਲੀ ਵਿਖੇ ਦੇਸ਼ ਦੀਆਂ ਘੱਟਗਿਣਤੀਆਂ ਵਿਚ ਸਰਕਾਰਾਂ ਪ੍ਰਤੀ ਰੋਸ ਦਿਖਾਈ ਦਿਤਾ। ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ਉੱਤੇ 7 ਜਨਵਰੀ 2023 ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀਆਂ ਦੇ ਇਨਸਾਫ ਲਈ ਕੌਮੀ ਇਨਸਾਫ ਮੋਰਚੇ ਵਲੋਂ ਪੱਕਾ ਧਰਨਾ ਲਗਾਇਆ ਹੋਇਆ ਹੈ । ਜੱਥੇਦਾਰ ਜਗਤਾਰ ਸਿੰਘ ਹਵਾਰਾ ਦੇ ਬਾਪੂ ਗੁਰਚਰਨ ਸਿੰਘ ਦੀ ਸਰਪ੍ਰਸਤੀ ‘ਚ ਲੱਗੇ ਮੋਰਚੇ ਵਿਚ ਅਜ਼ਾਦੀ ਦਿਵਸ 15 ਅਗਸਤ ਦੇ ਦਿਨ ਨੂੰ ‘ਕਾਲੇ ਦਿਵਸ’ ਵਜੋਂ ਮਨਾਇਆ ਗਿਆ ਜਿਸ ਵਿਚ ਸਮੁੱਚੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ, ਵਪਾਰ ਮੰਡਲ, ਸਮਾਜਸੇਵੀ ਅਤੇ ਜਾਗਦੀ ਜਮੀਰ ਵਾਲੇ ਲੋਕਾਂ ਨੇ ਵੱਡੀ ਗਿਣਤੀ ਸ਼ਿਰਕਤ ਕੀਤੀ । ਇਸੇ ਲੜੀ ਤਹਿਤ ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਵਲੋਂ ਚੋਧਰੀ ਲਿਆਕਤ ਅਲੀ ਬਨਭੋਰਾ ਡਾ. ਮੇਹਰਦੀਨ ਬਿੰਜੋਕੀ ਅਤੇ ਮੁਹੰਮਦ ਜਮੀਲ ਐਡਵੋਕੇਟ ਦੀ ਅਗਵਾਈ ਵਿਚ ਮੋਰਚੇ ‘ਚ ਫਲਾਂ ਦੇ ਲੰਗਰ ਲਗਾਕੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿਤਾ। ਇਸ ਸਬੰਧੀ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਮੁਹੰਮਦ ਜਮੀਲ ਐਡਵੋਕੇਟ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਅਤੇ ਸੈਂਕੜੇ ਬੇਕਸੂਰ ਮੁਸਲਿਮ ਨੌਜਵਾਨ (ਪੰਜ ਸਾਲਾਂ ਤੋਂ ਬਿਨ੍ਹਾਂ ਟਰੈਲ ਅਤੇ ਪੈਰੋਲ) ਨੂੰ ਜੇਲ੍ਹਾਂ ਵਿਚ ਡੱਕ ਕੇ ਸਰਕਾਰਾਂ ਘੱਟਗਿਣਤੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀਆਂ ਹਨ । ਸੰਗੀਨ ਧਾਰਾਵਾਂ ਦੇ ਅਧੀਨ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣਾ ਘੱਟ ਗਿਣਤੀਆਂ ਵਿਚ ਸਹਿਮ ਅਤੇ ਰੋਹ ਪੈਦਾ ਕਰ ਰਿਹਾ ਹੈ । ਉਹਨਾਂ ਪ੍ਰੈਸ ਦੇ ਮਾਧਿਅਮ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਅਤੇ ਨਿਆਂਪਾਲਿਕਾ ਨੂੰ ਅਪੀਲ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਬੇਕਸੂਰ ਜੇਲ੍ਹਾਂ ਵਿਚ ਬੰਦ ਮੁਸਲਿਮ ਨੌਜਵਾਨਾਂ ਨੂੰ ਵੀ ਬਿਨ੍ਹਾਂ ਸ਼ਰਤ ਛੱਡਣਾ ਚਾਹੀਦਾ ਹੈ ਅਤੇ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਰੋਕਣ ਲਈ ਸਖਤ ਸਜ਼ਾਵਾਂ ਦਾ ਕਾਨੂੰਨ ਬਣਾਉਣਾ ਚਾਹੀਦਾ ਹੈ ।

Leave a Reply

Your email address will not be published. Required fields are marked *