ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ

0

ਮਾਮਲਾ ਮੋਹਾਲੀ ਨੇੜਲੇ ਪਿੰਡਾਂ ਦੀ ਗਮਾਡਾ ਵੱਲੋਂ ਐਕਵਾਇਰ ਕੀਤੇ ਜਾਣ ਦਾ 

# ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ 

# ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ,ਕਿਸੇ ਵੀ ਅਧਿਕਾਰੀ ਨੂੰ ਜ਼ਮੀਨ ਵਿੱਚ ਨਹੀ ਵੜਨ ਦਿੱਤਾ ਜਾਵੇਗਾ ; ਸਰਬਨ ਪੰਧੇਰ 

ਬਨੂੜ 6 ਮਈ (  ਰਾਜਿੰਦਰ ਸਿੰਘ) ਗਮਾਡਾ ਵੱਲੋਂ ਮੋਹਾਲੀ ਨੇੜਲੇ ਪਿੰਡਾਂ ਦੀਆਂ ਜ਼ਮੀਨਾਂ ਵਿੱਚ ਉਦੋਂ ਤੱਕ ਕਿਸੇ ਵੀ ਅਧਿਕਾਰੀ ਨੂੰ ਵੜਨ ਨਹੀਂ ਦਿੱਤਾ ਜਾਵੇਗਾ ਜਦੋਂ ਦਾ ਕਿਸਾਨਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤਾ ਜਾਂਦਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗ ਕਰਨ ਉਪਰੰਤ ਕਿਸਾਨ ਮਜਦੂਰ ਮੋਰਚੇ ਦੇ ਆਗੂ ਸਵਰਨ ਸਿੰਘ ਪੰਧੇਰ ,ਬਲਵੰਤ ਸਿੰਘ ਬਹਿਰਾਮ ਕੇ,ਬਲਕਾਰ ਸਿੰਘ ਬੈਂਸ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਵੱਲੋਂ ਕੀਤਾ ਗਿਆ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਮੱਖਣ ਸਿੰਘ ਗੀਗੇਮਾਜਰਾ, ਕਮਲਜੀਤ ਸਿੰਘ ਕੰਮਾ, ਦੀਦਾਰ ਸਿੰਘ, ਅਮਰੀਕ ਸਿੰਘ, ਤਰਨਜੀਤ ਸਿੰਘ, ਨੰਬਰਦਾਰ ਬਹਾਦਰ ਸਿੰਘ, ਜ਼ੈਲਦਾਰ ਜਸਪ੍ਰੀਤ ਸਿੰਘ,ਤਾਰਾ ਸਿੰਘ, ਰਾਜਵੀਰ ਸਿੰਘ, ਬਲਕਾਰ ਸਿੰਘ, ਕੁਲਵੰਤ ਸਿੰਘ, ਰਣਜੀਤ ਸਿੰਘ, ਕੁਲਬੀਰ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਕਿਸਾਨਾਂ ਨੇ ਦੱਸਿਆ ਕਿ ਗਮਾਡਾ ਵੱਲੋਂ ਪਿੰਡਾਂ ਦੀਆਂ ਜਮੀਨਾਂ ਅਕਵਾਇਰ ਕੀਤੀਆਂ ਜਾ ਰਹੀਆਂ ਜਿਸਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਜਦੋਂ ਤੱਕ ਇਲਾਕੇ ਦੀਆਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤਾ ਜਾਂਦਾ ਉਦੋਂ ਤੱਕ ਪਿੰਡਾਂ ਦੇ ਕਿਸਾਨਾਂ ਵੱਲੋਂ ਇਸ ਜਮੀਨ ਨੂੰ ਅਕਵਾਇਰ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਇਸ ਲਈ ਕਿਸਾਨਾਂ ਨੂੰ ਕੋਈ ਵੀ ਸੰਘਰਸ਼ ਕਰਨਾ ਪਵੇਗਾ ਉਹ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਇਸ ਸੰਘਰਸ਼ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *