ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ, ਜਾਣੋ ਹੁਣ ਕਿੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ?


ਜਲੰਧਰ , 3 ਸਤੰਬਰ (ਨਿਊਜ਼ ਟਾਊਨ ਨੈੱਟਵਰਕ) :
ਪੰਜਾਬ ‘ਚ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਸਥਿਤੀ ਵਧਦੀ ਹੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਅਦਾਰਿਆਂ ‘ਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਦਾ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤਾ ਗਿਆ ਹੈ।

ਦੱਸ ਦਈਏ ਕਿ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ, ”ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ‘ਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ‘ਚ 7 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।