ਪੰਜਾਬ ‘ਚ ਕਿਸੇ ਵੀ ਧਰਮ ਦੀ ਬੇਅਬਦੀ ਸਹਿਣ ਨਹੀਂ ਕੀਤੀ ਜਾਵੇਗੀ : ਮੁੱਖ ਮੰਤਰੀ

0

ਜਲੰਧਰ, 7 ਮਈ (ਨਿਊਜ਼ ਟਾਊਨ ਨੈਟਵਰਕ) : ਹਲਕਾ ਸੈਂਟਰਲ ਤੋਂ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਜੇ ਕੋਈ ਵਿਅਕਤੀ ਮਾਨਸਿਕ ਤੌਰ ‘ਤੇ ਬਿਮਾਰ (ਮਾਨਸਿਕ ਰੋਗੀ) ਪਾਇਆ ਜਾਂਦਾ ਹੈ, ਤਾਂ ਹੁਣ ਉਸ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਮਾਮਲਾ ਦਰਜ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਅਜਿਹਾ ਨਹੀਂ ਚੱਲੇਗਾ ਕਿ ਘਰੋਂ ਕਿਸੇ ਮਾਨਸਿਕ ਰੋਗੀ ਨੂੰ ਸਿਖਾ-ਪੜ੍ਹਾ ਕੇ ਬੇਅਦਬੀ ਕਰਨ ਲਈ ਬਾਹਰ ਭੇਜ ਦਿੱਤਾ ਜਾਵੇ ਅਤੇ ਪਰਿਵਾਰ ਖ਼ੁਦ ਨੂੰ ਇਸ ਤੋਂ ਦੂਰ ਕਰ ਲਵੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਪਰਿਵਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਨ ਤੋਂ ਬਾਅਦ ਬੁੱਧਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਕਰਕੇ ਭਗਵੰਤ ਮਾਨ ਰਾਤ ਨੂੰ ਜਲੰਧਰ ਪਹੁੰਚੇ। ਜਿਸ ਤੋਂ ਬਾਅਦ ਉਹ ਆਦਮਪੁਰ ਵਿੱਚ ਨੁੱਕੜ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਤੇ ਪੰਜਾਬ ਵਿੱਚ ਕਿਸੇ ਵੀ ਧਰਮ ਦੀ ਬੇਅਬਦੀ ਸਹਿਣ ਨਹੀਂ ਕੀਤੀ ਜਾਵੇਗੀ। ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵੀ ਹਾਜ਼ਰ ਸਨ। ਇਸ ਤੋਂ ਬਾਅਦ ਉਹ ਆਪਣੀ ਯਾਤਰਾ ਦੇ ਅਗਲੇ ਪੜਾਅ ਤਹਿਤ ਅੰਮ੍ਰਿਤਸਰ ਦੇ ਰਸਤੇ ਹੁੰਦੇ ਹੋਏ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਹੋਏ।

Leave a Reply

Your email address will not be published. Required fields are marked *