ਖੇਤੀ ਕਾਨੂੰਨਾਂ ਵਾਂਗ ਨਵਾਂ ਰੋਜ਼ਗਾਰ ਕਾਨੂੰਨ ਵੀ ਵਾਪਸ ਲੈਣਾ ਪਵੇਗਾ : ਰਾਜਾ ਵੜਿੰਗ

ਕਾਂਗਰਸ ਵਲੋਂ ਗੁਰਦਾਸਪੁਰ ਤੋਂ ‘ਮਨਰੇਗਾ ਬਚਾਓ ਸੰਘਰਸ਼’ ਸ਼ੁਰੂ ਕਰਨ ਦਾ ਐਲਾਨ
ਚੰਡੀਗੜ੍ਹ, 8 ਜਨਵਰੀ (ਦੁਰਗੇਸ਼ ਗਾਜਰੀ) : ਪੰਜਾਬ ਕਾਂਗਰਸ ਕੱਲ੍ਹ ਗੁਰਦਾਸਪੁਰ ਤੋਂ ‘ਮਨਰੇਗਾ ਬਚਾਓ ਸੰਘਰਸ਼’ ਦੀ ਸ਼ੁਰੂਆਤ ਕਰੇਗੀ। ਇਹ ਮੁਹਿੰਮ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਨੂੰ ਖ਼ਤਮ ਕਰਕੇ ਉਸਦੀ ਥਾਂ ‘ਵਿਕਸਿਤ ਭਾਰਤ ਗਾਰੰਟੀ ਫ਼ਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ–ਗ੍ਰਾਮੀਣ (ਵੀਬੀ ਜੀ ਰਾਮ ਜੀ)’ ਲਿਆਂਦੇ ਜਾਣ ਦੇ ਵਿਰੋਧ ਵਜੋਂ ਪਾਰਟੀ ਦੀ ਦੇਸ਼ਵਿਆਪੀ ਆਂਦੋਲਨ ਦਾ ਇੱਕ ਹਿੱਸਾ ਹੈ। ਇਸ ਲੜੀ ਹੇਠ ਅੱਜ ਇੱਥੇ ਅੰਦਲੋਨ ਸਬੰਧੀ ਪ੍ਰੋਗ੍ਰਾਮ ਦੀ ਰੂਪਰੇਖਾ ਦਾ ਐਲਾਨ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮਨਰੇਗਾ ਨੂੰ ਰੱਦ ਕਰਨ ਦੇ ਵਿਰੋਧ ਵਿੱਚ ਚਲਾਈ ਜਾ ਰਹੀ ਇਹ ਮੁਹਿੰਮ ਸੂਬੇ ਦੇ ਹਰ ਕੋਨੇ, ਬਲਾਕ ਅਤੇ ਪਿੰਡ ਪੱਧਰ ਤੱਕ ਪਹੁੰਚ ਕਰੇਗੀ। ਉਨ੍ਹਾਂ ਖ਼ੁਲਾਸਾ ਕੀਤਾ ਕਿ ‘ਮਨਰੇਗਾ ਬਚਾਓ ਸੰਘਰਸ਼’ ਦਾ ਪਹਿਲਾ ਪੜਾਅ 8 ਮਾਰਚ ਨੂੰ ਗੁਰਦਾਸਪੁਰ ਤੋਂ ਸ਼ੁਰੂ ਹੋਵੇਗਾ ਅਤੇ 12 ਮਾਰਚ ਨੂੰ ਸਮਾਪਤ ਹੋਵੇਗਾ। ਇਸ ਦੌਰਾਨ ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਪਟਿਆਲਾ, ਸੰਗਰੂਰ, ਬਠਿੰਡਾ, ਮੋਗਾ ਅਤੇ ਫ਼ਿਰੋਜ਼ਪੁਰ, ਕੁੱਲ ਨੌਂ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਜਦਕਿ ਅਗਲੇ ਪ੍ਰੋਗ੍ਰਾਮ ਬਾਅਦ ਵਿੱਚ ਐਲਾਨੇ ਜਾਣਗੇ। ਇਸ ਮੌਕੇ ਏਆਈਸੀਸੀ ਦੇ ਜਨਰਲ ਸਕੱਤਰ (ਪੰਜਾਬ ਇੰਚਾਰਜ) ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਗੁਰਦਾਸਪੁਰ ਤੋਂ ਪੰਜਾਬ ਵਿੱਚ ਮੁਹਿੰਮ ਦੀ ਸ਼ੁਰੂਆਤ ਕਰਨਗੇ ਅਤੇ ਸੂਬੇ ਭਰ ਦੇ ਸਾਰੇ ਪ੍ਰੋਗਰਾਮਾਂ ਵਿੱਚ ਸ਼ਾਮਿਲ ਹੋਣਗੇ। ਵੜਿੰਗ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਮਨਰੇਗਾ ਵਰਗੇ ਕਾਨੂੰਨ ਨੇ ਪਿਛਲੇ 20 ਸਾਲਾਂ ਦੌਰਾਨ ਪੇਂਡੂ ਰੋਜ਼ਗਾਰ ਨੂੰ ਮਜ਼ਬੂਤ ਕੀਤਾ ਅਤੇ ਦੇਸ਼ ਭਰ ਦੇ ਕਰੋੜਾਂ ਪਿਛੜੇ ਤੇ ਹਾਸੀਏ ’ਤੇ ਪਹੁੰਚੇ ਲੋਕ
