ਲੁਧਿਆਣਾ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ


ਲੁਧਿਆਣਾ, 3 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਲੁਧਿਆਣਾ ਦੇ ਪਿੰਡ ਦਾਦ ਦੇ 26 ਸਾਲਾ ਨੌਜਵਾਨ ਹਰਕਮਲ ਸਿੰਘ ਗਰੇਵਾਲ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੌਣੇ ਤਿੰਨ ਸਾਲ ਪਹਿਲਾਂ ਹੀ ਹਰਕਮਲ ਸਿੰਘ ਗਰੇਵਾਲ ਕੈਨੇਡਾ ਗਿਆ ਸੀ ਅਤੇ ਉੱਥੇ ਉਹ ਟੋਇੰਗ ਵੈਨ ਚਲਾਉਣ ਦਾ ਕੰਮ ਕਰਦਾ ਸੀ। ਬੀਤੀ ਰਾਤ ਹੀ ਉਹਨਾਂ ਨੂੰ ਉਸ ਦੀ ਮੌਤ ਦੀ ਖ਼ਬਰ ਮਿਲੀ ਹੈ। ਇਸ ਖ਼ਬਰ ਤੋਂ ਬਾਅਦ ਪਰਿਵਾਰ ਵਿਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ ਹੀ ਰੋਟੀ ਖਾਣ ਤੋਂ ਬਾਅਦ ਹਰਕਮਲ ਸਿੰਘ ਗਰੇਵਾਲ ਨੂੰ ਹਾਰਟ ਅਟੈਕ ਆਇਆ ਹੈ। ਉਧਰ ਪਰਿਵਾਰਿਕ ਮੈਂਬਰਾਂ ਵਿਚ ਜਿੱਥੇ ਮਾਤਮ ਦਾ ਮਾਹੌਲ ਹੈ, ਉੱਥੇ ਹੀ ਉਸ ਦੀ ਮ੍ਰਿਤਕ ਦੇਹ ਨੂੰ ਨੂੰ ਭਾਰਤ ਲਿਆਉਣ ਦੀ ਪਰਿਵਾਰ ਵਲੋਂ ਮੰਗ ਕੀਤੀ ਗਈ ਹੈ। ਉਸ ਦੇ ਪਰਿਵਾਰ ਵਿਚ ਇਕ ਭੈਣ ਅਤੇ ਇਕ ਭਰਾ ਹਨ। ਉਨ੍ਹਾਂ ਕਿਹਾ ਕਿ ਇਸ ਬਾਬਤ ਉਹਨਾਂ ਦਾ ਪਰਿਵਾਰ ਵੀ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਲੱਗਾ ਹੋਇਆ ਹੈ।
ਮ੍ਰਿਤਕ ਹਰਕਮਲ ਸਿੰਘ ਗਰੇਵਾਲ ਦੇ ਦਾਦਾ ਸਤਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੋਤਾ 3 ਸਾਲ ਪਹਿਲਾਂ ਕੈਨੇਡਾ ਗਿਆ ਸੀ। ਹਰਕਮਲ ਸਿੰਘ ਉੱਥੇ ਡਰਾਈਵਰੀ ਕਰਦਾ ਸੀ ਅਤੇ ਬੀਤੀ ਰਾਤ ਹੀ ਉਸਦੀ ਮੌਤ ਦਾ ਪਤਾ ਚੱਲਿਆ ਹੈ। ਉਨ੍ਹਾਂ ਕਿਹਾ ਕਿ ਉਸਦੀ ਮੌਤ ਹਾਰਟ ਅਟੈਕ ਨਾਲ ਮੌਤ ਹੋਈ ਦੱਸੀ ਜਾ ਰਹੀ ਹੈ। ਹਾਲਾਂਕਿ ਪਰਿਵਾਰਿਕ ਮੈਂਬਰਾਂ ਨੇ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।