ਮਜੀਠੀਆ ਨੂੰ 2 ਜੁਲਾਈ ਤੱਕ ਭੇਜਿਆ ਵਿਜ਼ੀਲੈਂਸ ਰਿਮਾਂਡ ‘ਤੇ

ਕਾਲੇ ਸ਼ੀਸ਼ਿਆਂ ਵਾਲੀ ਗੱਡੀ ‘ਚ ਅੱਜ ਸਖ਼ਤ ਸੁਰੱਖਿਆ ਵਿਚ ਮਜੀਠੀਆ ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ‘ਚ ਕੀਤਾ ਗਿਆ ਪੇਸ਼

ਮੁਹਾਲੀ, 26 ਜੂਨ ( ਪ੍ਰਲਾਦ ਸੰਗੇਲੀਆ ) ਬੀਤੇ ਦਿਨੀ ਪੰਜਾਬ ਵਿਜ਼ੀਲੈਂਸ ਵੱਲੋਂ ਸ਼੍ਰੋਮਣੀ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਕੀਤੀ ਗਈ ਗ੍ਰਿਫਤਾਰੀ ਤੋਂ ਬਾਅਦ ਉਹਨਾਂ ਨੂੰ ਅੱਜ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ।ਜਿਥੇ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ 7 ਦਿਨਾਂ ਦੇ ਵਿਜ਼ੀਲੈਂਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਦੌਰਾਨ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਭਾਰੀ ਪੁਲਿਸ ਬਲ ਕੋਰਟ ਦੇ ਅੰਦਰ ਅਤੇ ਬਾਹਰ ਤਾਇਨਾਤ ਕਰ ਦਿੱਤੇ ਗਏ ਹਨ। ਦੰਗਾ ਵਿਰੋਧੀ ਦਸਤਾ ਵੀ ਮੌਕੇ ਤੇ ਮੌਜੂਦ ਕੀਤਾ ਹੋਇਆ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਵੀ ਕੋਰਟ ਦੇ ਅੰਦਰ ਜਾਣ ਨਹੀਂ ਦਿੱਤਾ ਜਾ ਰਿਹਾ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਨਐਲਾਨੀ ਐਮਰਜੈਂਸੀ ਮੁੜ ਤੋਂ ਲਾਗੂ ਕਰ ਦਿੱਤੀ ਗਈ ਹੈ ਅਤੇ ਮੋਹਾਲੀ ਅਦਾਲਤ ਦੇ ਬਾਹਰ ਵੀ ਕਰਫਿਊ ਲਗਾ ਦਿੱਤਾ ਗਿਆ ਹੈ
