ਸਿਵਲ ਹਸਪਤਾਲ ਤਲਵੰਡੀ ਸਾਬੋ ਵੱਲੋਂ ਲਗਾਇਆ ਮਲੇਰੀਆ ਜਾਗਰੂਕਤਾ ਕੈਂਪ

0
Oplus_16908288

ਤਲਵੰਡੀ ਸਾਬੋ, 07 ਜੂਨ (ਗੁਰਜੰਟ ਸਿੰਘ ਨਥੇਹਾ)- ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਹੁਕਮਾਂ ਅਨੁਸਾਰ, ਜ਼ਿਲ੍ਹਾ ਸਿਹਤ ਅਫਸਰ ਡਾ. ਉਸ਼ਾ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾ. ਰਵੀ ਕਾਂਤ ਗੁਪਤਾ ਐਸ.ਐਮ.ਓ ਐਸ.ਡੀ.ਐਚ ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਮਹੀਨਾ ਜੂਨ ਨੂੰ ਐਂਟੀ ਮਲੇਰੀਆ ਮੰਥ ਵੱਜੋਂ ਮਨਾਉਣ ਸਬੰਧੀ ਸਬ ਡਵੀਜ਼ਨਲ ਹਸਪਤਾਲ ਤਲਵੰਡੀ ਸਾਬੋ ਦੀ ਟੀਮ ਵੱਲੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਟੀਮ ਨੇ ਜਾਣਕਾਰੀ ਦਿੱਤੀ ਕਿ ਸਾਨੂੰ ਮਲੇਰੀਆ ਤੇ ਹੋਰ ਗਰਮੀ ਦੀਆਂ ਬਿਮਾਰੀਆਂ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਰਾਤ ਵੇਲੇ ਕੱਟਦਾ ਹੈ। ਇਹ ਮੱਛਰ ਖੜ੍ਹੇ ਸਾਫ ਪਾਣੀ ਵਿੱਚ ਪੈਦਾ ਹੁੰਦੇ ਹਨ। ਇਸ ਕਰਕੇ ਘਰਾਂ ਵਿੱਚ ਅਤੇ ਆਲੇ-ਦੁਆਲੇ ਪਾਣੀ ਨਾ ਇਕੱਠਾ ਹੋਣ ਦਿੱਤਾ ਜਾਵੇ। ਖੜ੍ਹੇ ਪਾਣੀ ਤੇ ਕਾਲੇ ਤੇਲ ਦਾ ਛਿੜਕਾ ਕੀਤਾ ਜਾਵੇ। ਸੌਣ ਵੇਲੇ ਮੱਛਰਦਾਨੀ, ਅਤੇ ਮੱਛਰ ਭਜਾਉਣ ਵਾਲੀਆਂ ਕਰੀਮ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਕਿ ਮੱਛਰ ਨਾ ਕੱਟ ਸਕਣ। ਪੰਜਾਬ ਸਰਕਾਰ ਵੱਲੋਂ ਹਰ ਸ਼ੁੱਕਰਵਾਰ ਨੂੰ ਡਰਾਈ-ਡੇ ਘੋਸ਼ਿਤ ਕੀਤਾ ਗਿਆ ਹੈ, ਇਸ ਦਿਨ ਘਰਾਂ ਵਿੱਚ ਕੂਲਰਾਂ, ਫਰਿੱਜਾਂ ਦੀਆਂ ਟਰੇਆਂ ਤੇ ਪਾਣੀ ਵਾਲੀਆਂ ਹੋਦੀਆਂ ਅਤੇ ਭਾਂਡਿਆਂ ਨੂੰ ਸਾਫ ਕਰਕੇ ਜ਼ਰੂਰ ਸੁਕਾਉਣਾ ਚਾਹੀਦਾ ਹੈ। ਠੰਡ ਅਤੇ ਖਾਂਸੀ ਨਾਲ ਤੇਜ਼ ਬੁਖਾਰ, ਸਿਰਦਰਦ, ਬੁਖਾਰ ਉਤਰਨਾ ਤੇ ਥਕਾਵਟ, ਕਮਜ਼ੋਰੀ ਹੋਣਾ ਤੇ ਪਸੀਨਾ ਆਉਣਾ ਮਲੇਰੀਆ ਬੁਖਾਰ ਦੇ ਲੱਛਣ ਹਨ। ਟੀਮ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸਟਾਫ ਵੱਲੋਂ ਲੋਕਾਂ ਦੇ ਘਰ ਘਰ ਜਾ ਕੇ ਮਲੇਰੀਆ ਬੁਖਾਰ ਤੇ ਹੋਰ ਗਰਮੀ ਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੁਖਾਰ ਹੋਣ ਤੇ ਤੁਰੰਤ ਨੇੜੇ ਦੀ ਸਿਹਤ ਸੰਸਥਾ ਅਤੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ। ਇਲਾਜ ਟੈਸਟ ਅਤੇ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਮਲੇਰੀਆ ਡੇਂਗੂ ਬੁਖਾਰ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਸਿਵਲ ਹਸਪਤਾਲ ਤਲਵੰਡੀ ਸਾਬੋ ਦੀਆਂ ਟੀਮਾਂ ਵੱਲੋਂ ਪਿੰਡਾਂ ਦੇ ਵਿੱਚ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਸ਼੍ਰੀਮਤੀ ਗੁਰਮਿਤ ਕੌਰ ਬੀ.ਈ.ਈ., ਅਮਨਦੀਪ ਸਿੰਘ ਐਮ.ਪੀ.ਐਚ.ਡਬਲਿਊ., ਸੀ ਹਰਪਾਲ ਸਿੰਘ ਗਿਆਨਾ ਐਮ.ਪੀ.ਐਚ.ਡਬਲਿਊ., ਸ਼੍ਰੀ ਗੁਰਸੇਵਕ ਸਿੰਘ ਐਮ.ਪੀ.ਐਚ.ਡਬਲਿਊ., ਪ੍ਰਿੰਸੀਪਲ ਮੈਡਮ ਸ਼ਾਲਿਨੀ, ਮੈਡਮ ਅਮਰਪਾਲ ਕੌਰ ਹਾਜ਼ਰ ਸਨ।



Leave a Reply

Your email address will not be published. Required fields are marked *