ਗੁਰਦਾਸਪੁਰ ਦੇ ਮਨਜੀਤ ਸਿੰਘ ਦੀ ਕੁਵੈਤ ‘ਚ ਮੌਤ


ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਨੂੰ ਕੀਤੀ ਅਪੀਲ
ਗੁਰਦਾਸਪੁਰ, 18 ਅਗਸਤ (ਨਿਊਜ਼ ਟਾਊਨ ਨੈਟਵਰਕ) : ਦੀਨਾ ਨਗਰ ਨੇੜੇ ਚੱਕ ਆਲੀਆ ਪਿੰਡ ਦਾ ਇਕ ਨੌਜਵਾਨ ਜੋ ਕਰੀਬ ਸਵਾ ਸਾਲ ਪਹਿਲਾਂ ਉੱਜਵਲ ਭਵਿੱਖ ਲਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ, ਦੀ ਕੁਵੈਤ ਵਿਚ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਮਨਜੀਤ ਸਿੰਘ ਪਰਿਵਾਰ ਦਾ ਇਕਲੌਤਾ ਕਮਾਊ ਸੀ। ਮ੍ਰਿਤਕ ਇਕ ਗਰੀਬ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦਾ ਵਿਆਹ ਇਕ ਸਾਲ ਪਹਿਲਾਂ ਹੀ ਹੋਇਆ ਸੀ। ਮਨਜੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਸਮੇਤ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਬੁਰਾ ਹਾਲ ਹੈ। ਮ੍ਰਿਤਕ ਆਪਣੇ ਪਿੱਛੇ ਆਪਣਾ ਬਜ਼ੁਰਗ ਪਿਤਾ ਅਤੇ ਪਤਨੀ ਛੱਡ ਗਿਆ ਹੈ। ਮਨਜੀਤ ਸਿੰਘ ਦੇ ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਦਿਹਾੜੀ ਟੱਪਾ ਕਰਦੇ ਹਨ । ਪਰਿਵਾਰ ਦੀ ਹਾਲਤ ਸੁਧਾਰਨ ਲਈ ਉਨ੍ਹਾਂ ਦਾ ਪੁੱਤਰ ਮਨਜੀਤ ਸਿੰਘ ਕਰੀਬ ਸਵਾ ਸਾਲ ਪਹਿਲਾਂ ਕੁਵੈਤ ਗਿਆ ਸੀ। ਬੀਤੇ ਦਿਨ ਨੂੰ ਜਦੋਂ ਉਹ ਕੰਮ ਤੋਂ ਵਾਪਸ ਆਇਆ ਤਾਂ ਉਸਨੇ ਆਪਣੀ ਪਤਨੀ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਉਸਨੂੰ ਦੱਸਿਆ ਕਿ ਉਸਨੂੰ ਘਬਰਾਹਟ ਮਹਿਸੂਸ ਹੋ ਰਹੀ ਹੈ। ਉਹ ਜੋ ਵੀ ਖਾ ਰਿਹਾ ਹੈ ਉਸਨੂੰ ਹਜ਼ਮ ਨਹੀਂ ਹੋ ਰਿਹਾ ਸੀ। ਉਸਨੂੰ ਹਸਪਤਾਲ ਲੈ ਜਾਣ ਲਈ ਕਿਹਾ ਗਿਆ ਪਰ ਉਹ ਨਹੀਂ ਪਹੁੰਚ ਸਕਿਆ। ਆਖਰੀ ਵਾਰ ਰਾਤ ਸ਼ੁਕਰਵਾਰ 12 ਵਜੇ ਉਸ ਨਾਲ ਗੱਲ ਹੋਈ ਸੀ। ਸਵੇਰੇ ਉਸਦੇ ਦੋਸਤ ਨੇ ਫ਼ੋਨ ਕਰਕੇ ਦੱਸਿਆ ਕਿ ਉਸਦਾ ਦੇਹਾਂਤ ਹੋ ਗਿਆ ਹੈ। ਬਜ਼ੁਰਗ ਪਿਤਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸਦੇ ਪੁੱਤਰ ਦੀ ਲਾਸ਼ ਜਲਦੀ ਤੋਂ ਜਲਦੀ ਉਸਦੇ ਪਿੰਡ ਲਿਆਈ ਜਾਵੇ ਤਾਂ ਜੋ ਉਸਦਾ ਅੰਤਿਮ ਸਸਕਾਰ ਕੀਤਾ ਜਾ ਸਕੇ।
obviously like your website but you need to test the spelling on quite a few of your posts Several of them are rife with spelling problems and I to find it very troublesome to inform the reality on the other hand Ill certainly come back again